ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਫਰੀਦਾਬਾਦ ਸਰਹੱਦ ਤੋਂ ਆਈਐੱਸਆਈਐੱਸ ਦਾ ਅਤਿਵਾਦੀ ਕਾਬੂ

12:33 PM Aug 09, 2024 IST

ਨਵੀਂ ਦਿੱਲੀ, 9 ਅਗਸਤ
ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਆਈਐਸਆਈਐਸ ਦੇ ਪੁਣੇ ਮਾਡਿਊਲ ਦੇ ਇੱਕ ਲੋੜੀਂਦੇ ਅਤਿਵਾਦੀ ਰਿਜ਼ਵਾਨ ਅਬਦੁਲ ਹਾਜੀ ਅਲੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਦਿੱਲੀ-ਫਰੀਦਾਬਾਦ ਸਰਹੱਦ ਤੋਂ ਸਪੈਸ਼ਲ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ 'ਚੋਂ ਇਕ ਗੈਰ-ਕਾਨੂੰਨੀ ਹਥਿਆਰ ਬਰਾਮਦ ਹੋਇਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਰਿਜ਼ਵਾਨ ਅਬਦੁਲ ਹਾਜੀ ਅਲੀ ਦੀ ਗ੍ਰਿਫਤਾਰੀ ਲਈ 3 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਦਿੱਲੀ-ਐਨਸੀਆਰ-ਅਧਾਰਤ ਕੁਝ ਵੀਆਈਪੀਜ਼ ’ਤੇ ਹਮਲੇ ਲਈ ਜਾਸੂਸੀ ਕਰ ਰਿਹਾ ਸੀ। ਇਸ ਸਬੰਧੀ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement