For the best experience, open
https://m.punjabitribuneonline.com
on your mobile browser.
Advertisement

ਅਤਿਵਾਦੀ ਲੰਡਾ ਦੀ ਮਾਂ, ਭੈਣ ਤੇ ਜੀਜਾ ਗ੍ਰਿਫ਼ਤਾਰ

10:19 AM Jun 16, 2024 IST
ਅਤਿਵਾਦੀ ਲੰਡਾ ਦੀ ਮਾਂ  ਭੈਣ ਤੇ ਜੀਜਾ ਗ੍ਰਿਫ਼ਤਾਰ
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਰਿਵਾਰਕ ਮੈਂਬਰ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 15 ਜੂਨ
ਪੁਲੀਸ ਨੇ ਇੱਥੋਂ ਦੇ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਇੱਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਹੇਠ ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਲਖਬੀਰ ਸਿੰਘ ਲੰਡਾ ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ, ਪਿਤਾ ਜੈਕਾਰ ਸਿੰਘ ਅਤੇ ਭੈਣ ਹੁਸਨਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਦਾ ਸਿਵਲ ਹਸਪਤਾਲ ਜਲੰਧਰ ਵਿੱਚ ਮੈਡੀਕਲ ਕਰਵਾਇਆ ਗਿਆ। ਪੁਲੀਸ ਨੇ ਮੁਲਜ਼ਮਾਂ ਦਾ ਅਦਾਲਤ ਤੋਂ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਬੈਂਕ ਖਾਤਿਆਂ ਦੀ ਡਿਟੇਲ ਅਤੇ ਮੋਬਾਈਲ ਕਬਜ਼ੇ ਵਿੱਚ ਲੈ ਲਏ ਹਨ।
ਜ਼ਿਕਰਯੋਗ ਹੈ ਕਿ ਪਿਛਲੇ 10 ਦਿਨਾਂ ’ਚ ਕੈਨੇਡਾ ਵਾਸੀ ਅਤਿਵਾਦੀ ਲਖਬੀਰ ਸਿੰਘ ਲੰਡਾ ਅਤੇ ਉਸ ਦੇ ਸਾਥੀ ਯਾਦਵਿੰਦਰ ਸਿੰਘ ਖ਼ਿਲਾਫ਼ ਜਲੰਧਰ ਦੇ ਵੱਖ-ਵੱਖ ਥਾਣਿਆਂ ’ਚ ਦੋ ਕੇਸ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਥਾਣਾ ਬਸਤੀ ਬਾਵਾ ਖੇਲ ਅਤੇ ਦੂਜਾ ਥਾਣਾ ਡਿਵੀਜ਼ਨ ਨੰਬਰ ਛੇ ’ਚ ਦਰਜ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਲੈਦਰ ਕੰਪਲੈਕਸ ਵਿੱਚ ਕੋਹਲੀ ਪ੍ਰਾਈਵੇਟ ਲਿਮਟਿਡ ਦੇ ਮਾਲਕਾਂ ਤੋਂ ਜਬਰੀ ਵਸੂਲੀ ਕੀਤੀ ਗਈ ਸੀ। ਇਸ ਮਾਮਲੇ ’ਚ ਜਲੰਧਰ ਸਿਟੀ ਪੁਲੀਸ ਨੇ ਅਤਿਵਾਦੀ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਤਰਨ ਤਾਰਨ, ਜਗਰੂਪ ਸਿੰਘ ਜੱਪਾ ਅਤੇ ਭੁਪਿੰਦਰ ਸਿੰਘ ਉਰਫ਼ ਬੰਟੀ ਵਾਸੀ ਹੁਸ਼ਿਆਰਪੁਰ ਸ਼ਾਮਲ ਹਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਸੀ। ਗੈਂਗਸਟਰ ਲੰਡਾ ਤਰਨ ਤਾਰਨ ਦੇ ਹਰੀਕੇ ਕਸਬੇ ਦੇ ਪਿੰਡ ਕਿਰੀਆਂ ਦਾ ਵਾਸੀ ਹੈ। ਉਹ ਸਾਲ 2017 ਵਿੱਚ ਕੈਨੇਡਾ ਚਲਾ ਗਿਆ ਸੀ ਜਿਸ ਮਗਰੋਂ ਉਹ ਪੰਜਾਬ ਵਿੱਚ ਫਿਰੌਤੀ ਮੰਗਣ ਵਰਗੀਆਂ ਗਤੀਵਿਧੀਆਂ ਕਰਨ ਲੱਗਿਆ। ਇਸ ਮਗਰੋਂ ਉਹ ਪਾਕਿਸਤਾਨ ਸਥਿਤ ਅਤਿਵਾਦੀ ਰਿੰਦਾ ਦੇ ਸੰਪਰਕ ਵਿੱਚ ਆਇਆ ਤੇ ਬਾਅਦ ਵਿੱਚ ਬੀਕੇਆਈ ਵਿੱਚ ਸ਼ਾਮਲ ਹੋ ਗਿਆ ਅਤੇ ਦੇਸ਼ ਵਿਰੋਧੀ ਸਾਜ਼ਿਸ਼ਾਂ ਰਚਣ ਲੱਗਿਆ।

Advertisement

Advertisement
Author Image

sukhwinder singh

View all posts

Advertisement
Advertisement
×