ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਤਿਵਾਦ ਫੈਲਾਉਣ ਵਾਲਿਆਂ ਦਾ ਚੋਣਾਂ ਵਿੱਚ ਦਖਲ ਬਰਦਾਸ਼ਤ ਨਹੀਂ: ਕੇਜਰੀਵਾਲ

08:03 AM May 26, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 25 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਕਿਸਤਾਨ ਦੇ ਸਾਬਕਾ ਮੰਤਰੀ ਚੌਧਰੀ ਫਵਾਦ ਹੁਸੈਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਨਫ਼ਰਤ ਫੈਲਾਉਣ ਵਾਲੀਆਂ ਅਤੇ ਕੱਟੜਪੰਥੀ ਤਾਕਤਾਂ ਦੇ ਹਾਰਨ ਬਾਰੇ ਦਿੱਤੇ ਗਏ ਬਿਆਨ ’ਤੇ ਕਿਹਾ ਕਿ ਚੋਣਾਂ ਭਾਰਤ ਦਾ ਅੰਦਰੂਨੀ ਮਾਮਲਾ ਹਨ ਅਤੇ ਦੇਸ਼ ‘ਅਤਿਵਾਦ ਦੇ ਸਭ ਤੋਂ ਵੱਡੇ ਸਪਾਂਸਰਾਂ’ ਦੇ ਦਖ਼ਲ ਨੂੰ ਬਰਦਾਸ਼ਤ ਨਹੀਂ ਕਰੇਗਾ। ਦਰਅਸਲ ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਤਹਿਤ ਅੱਜ ਦਿੱਲੀ ਦੇ ਸੱਤ ਹਲਕਿਆਂ ਵਿੱਚ ਵੋਟਿੰਗ ਹੋਈ। ਵੋਟਿੰਗ ਤੋਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ‘ਐਕਸ’ ’ਤੇ ਆਪਣੇ ਪਰਿਵਾਰ ਦੀ ਤਸਵੀਰ ਸਾਂਝੀ ਕੀਤੀ। ਕੇਜਰੀਵਾਲ ਦੀ ਪੋਸਟ ਐਕਸ ’ਤੇ ਸਾਂਝੀ ਕਰਦਿਆਂ ਹੁਸੈਨ ਨੇ ਕਿਹਾ, ‘‘ਸ਼ਾਂਤੀ ਅਤੇ ਸਦਭਾਵਨਾ ਨਫ਼ਰਤ ਅਤੇ ਕੱਟੜਪੰਥੀਆਂ ਨੂੰ ਹਰਾ ਦੇਵੇ।’’ ਹੁਸੈਨ ਦੀ ਇਸ ਪੋਸਟ ਤੋਂ ਕੁੱਝ ਮਿੰਟ ਬਾਅਦ ਹੀ ਕੇਜਰੀਵਾਲ ਨੇ ‘ਐਕਸ’ ‘ਤੇ ਕਿਹਾ, ‘‘ਚੌਧਰੀ ਸਾਹਬ, ਮੈਂ ਅਤੇ ਮੇਰੇ ਦੇਸ਼ ਦੇ ਲੋਕ ਆਪਣੇ ਮਸਲੇ ਹੱਲ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ। ਤੁਹਾਡੀ ਟਿੱਪਣੀ ਦੀ ਲੋੜ ਨਹੀਂ ਹੈ। ਪਾਕਿਸਤਾਨ ਦੇ ਹਾਲਾਤ ਇਸ ਸਮੇਂ ਬਹੁਤ ਖਰਾਬ ਹਨ। ਤੁਸੀਂ ਆਪਣਾ ਦੇਸ਼ ਸੰਭਾਲੋ।’’ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਪਾਕਿਸਤਾਨ ਵੀ ‘ਆਪ’ ਆਗੂ ਦੀ ਭ੍ਰਿਸ਼ਟਾਚਾਰ ਦੀ ਸਿਆਸਤ ਦੇ ਸਮਰਥਨ ’ਚ ਆ ਗਿਆ ਹੈ।

Advertisement

Advertisement
Advertisement