ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੈਸਟ: ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 281 ਦੌੜਾਂ ਨਾਲ ਹਰਾਇਆ

08:10 AM Feb 08, 2024 IST
ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਨਿਊਜ਼ੀਲੈਂਡ ਦੇ ਖਿਡਾਰੀ। -ਫੋਟੋ: ਏਪੀ

ਮਾਊਂਟ ਮੌਨਗਾਨੁਈ (ਨਿਊਜ਼ੀਲੈਂਡ), 7 ਫਰਵਰੀ
ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ ਪਹਿਲੇ ਟੈਸਟ ਕ੍ਰਿਕਟ ਮੈਚ ਦੇ ਚੌਥੇ ਦਿਨ 281 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ ਸ਼ੁਰੂਆਤੀ ਲੀਡ ਹਾਸਲ ਕਰ ਲਈ ਹੈ। ਕਪਤਾਨ ਟਿਮ ਸਾਊਦੀ ਨੇ ਨਿਊਜ਼ੀਲੈਂਡ ਦੀ ਦੂਜੀ ਪਾਰੀ ਚਾਰ ਵਿਕਟਾਂ ਦੇ ਨੁਕਸਾਨ ’ਤੇ 179 ਦੌੜਾਂ ਦੇ ਸਕੋਰ ’ਤੇ ਐਲਾਨ ਕੇ ਦੱਖਣੀ ਅਫਰੀਕਾ ਨੂੰ ਜਿੱਤ ਲਈ 529 ਦੌੜਾਂ ਦਾ ਟੀਚਾ ਦਿੱਤਾ। ਕਾਇਲ ਜੈਮੀਸਨ ਦੀਆਂ ਚਾਰ ਅਤੇ ਮਿਸ਼ੇਲ ਸੈਂਟਨਰ ਦੀਆਂ ਤਿੰਨ ਵਿਕਟਾਂ ਦੀ ਬਦੌਲਤ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਦੀ ਦੂਜੀ ਪਾਰੀ 247 ਦੌੜਾਂ ’ਤੇ ਸਮੇਟ ਦਿੱਤੀ। ਇਸ ਤੋਂ ਪਹਿਲਾਂ ਪਹਿਲੀ ਪਾਰੀ ’ਚ 511 ਦੌੜਾਂ ਬਣਾਉਣ ਤੋਂ ਬਾਅਦ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 162 ਦੌੜਾਂ ’ਤੇ ਸਮੇਟ ਕੇ 349 ਦੌੜਾਂ ਦੀ ਲੀਡ ਹਾਸਲ ਕੀਤੀ ਸੀ। ਮਗਰੋਂ ਪਹਿਲੀ ਪਾਰੀ ਵਿੱਚ ਸੈਂਕੜਾ ਲਗਾਉਣ ਵਾਲੇ ਤਜਰਬੇਕਾਰ ਬੱਲੇਬਾਜ਼ ਕੇਨ ਵਿਲੀਅਮਸਨ ਨੇ ਦੂਜੀ ਪਾਰੀ ਵਿੱਚ ਵੀ ਸੈਂਕੜਾ ਜੜਿਆ। ਇਸ ਤੋਂ ਪਹਿਲਾਂ ਪਹਿਲੀ ਪਾਰੀ ਵਿੱਚ ਰਚਿਨ ਰਵਿੰਦਰਾ ਨੇ ਦੋਹਰਾ ਸੈਂਕੜਾ ਜੜਿਆ, ਜਿਸ ਲਈ ਉਸ ਨੂੰ ‘ਮੈਨ ਆਫ ਦਿ ਮੈਚ’ ਚੁਣਿਆ ਗਿਆ। -ਏਪੀ

Advertisement

Advertisement
Advertisement