ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਿੰਦੇ ਤੇ ਵਿਧਾਇਕਾਂ ਖ਼ਿਲਾਫ਼ ਮੁੜ ਸੁਪਰੀਮ ਕੋਰਟ ਪੁੱਜਾ ਠਾਕਰੇ ਧੜਾ

07:36 AM Jul 05, 2023 IST

ਨਵੀਂ ਦਿੱਲੀ, 4 ਜੁਲਾਈ
ਸ਼ਿਵ ਸੈਨਾ (ਯੂਬੀਟੀ) ਨੇ ਇਕ ਵਾਰ ਮੁੜ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਹੁਕਮ ਦਿੱਤਾ ਜਾਵੇ ਕਿ ਉਹ ਮੁੱਖ ਮੰਤਰੀ ਏਕਨਾਥ ਸ਼ਿੰਦੇ ਤੇ ਬਾਕੀ ਸੈਨਾ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਬਾਰੇ ਦਾਇਰ ਪਟੀਸ਼ਨਾਂ ’ਤੇ ਜਲਦੀ ਫ਼ੈਸਲਾ ਸੁਣਾਉਣ। ਜ਼ਿਕਰਯੋਗ ਹੈ ਕਿ ਸ਼ਿੰਦੇ ਤੇ ਕਈ ਹੋਰ ਵਿਧਾਇਕ ਪਾਰਟੀ ਛੱਡ ਭਾਜਪਾ ਨਾਲ ਰਲ ਗਏ ਸਨ ਤੇ ਜੂਨ 2022 ਵਿਚ ਨਵੀਂ ਸਰਕਾਰ ਦਾ ਗਠਨ ਕਰ ਦਿੱਤਾ ਸੀ। ਸ਼ਿਵ ਸੈਨਾ (ਯੂਬੀਟੀ) ਨੇ ਸਿਖਰਲੀ ਅਦਾਲਤ ਤੋਂ ਮੰਗ ਕੀਤੀ ਹੈ ਕਿ ਸਪੀਕਰ ਨੂੰ ਸਮਾਂਬੱਧ ਢੰਗ ਨਾਲ ਪਟੀਸ਼ਨਾਂ ਦਾ ਨਿਬੇੜਾ ਕਰਨ ਦੀ ਹਦਾਇਤ ਦਿੱਤੀ ਜਾਵੇ। ਇਹ ਅਰਜ਼ੀ ਸ਼ਿਵ ਸੈਨਾ (ਊਧਵ ਬਾਲਾਸਾਹੇਬ ਠਾਕਰੇ) ਦੇ ਵਿਧਾਇਕ ਸੁਨੀਲ ਪ੍ਰਭੂ ਨੇ ਦਾਖਲ ਕੀਤੀ ਹੈ। ਉਨ੍ਹਾਂ ਹੀ ਸ਼ਿਵ ਸੈਨਾ ਵੱਲੋਂ 2022 ਵਿਚ ਸ਼ਿੰਦੇ ਤੇ ਹੋਰ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਪਟੀਸ਼ਨ ਦਾਖਲ ਕੀਤੀ ਸੀ। ਪ੍ਰਭੂ ਨੇ ਕਿਹਾ ਕਿ ਸਪੀਕਰ ਰਾਹੁਲ ਨਰਵੇਕਰ ਜਾਣਬੁੱਝ ਕੇ ਫ਼ੈਸਲੇ ਸੁਣਾਉਣ ਵਿਚ ਦੇਰੀ ਕਰ ਰਹੇ ਹਨ ਜਦਕਿ ਸੁਪਰੀਮ ਕੋਰਟ 11 ਮਈ ਨੂੰ ਹੁਕਮ ਦੇ ਚੁੱਕਾ ਹੈ। ਅਰਜ਼ੀ ਵਿਚ ਕਿਹਾ ਗਿਆ ਹੈ ਕਿ ਸਿਖ਼ਰਲੀ ਅਦਾਲਤ ਦੇ 11 ਮਈ ਦੇ ਹੁਕਮਾਂ ਦੇ ਬਾਵਜੂਦ ਸਪੀਕਰ ਨੇ ਇਸ ਬਾਰੇ ਇਕ ਵੀ ਸੁਣਵਾਈ ਨਹੀਂ ਕੀਤੀ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਯੋਗ ਠਹਿਰਾਉਣ ਬਾਰੇ ਬਕਾਇਆ ਪਈਆਂ ਪਟੀਸ਼ਨਾਂ ’ਤੇ ਫ਼ੈਸਲਾ ਵਾਜਬ ਸਮੇਂ ਦੇ ਅੰਦਰ ਹੋਣਾ ਚਾਹੀਦਾ ਹੈ। ਸ਼ਿਵ ਸੈਨਾ (ਯੂਬੀਟੀ) ਦੇ ਆਗੂ ਪ੍ਰਭੂ ਨੇ ਕਿਹਾ ਕਿ 2022 ਵਿਚ ਦਾਇਰ ਉਨ੍ਹਾਂ ਦੀਆਂ ਪਟੀਸ਼ਨਾਂ ’ਤੇ ਸਪੀਕਰ ਨੂੰ ਦੋ ਹਫ਼ਤਿਆਂ ਦੇ ਅੰਦਰ ਫੈਸਲਾ ਲੈਣ ਬਾਰੇ ਹੁਕਮ ਜਾਰੀ ਕੀਤੇ ਜਾਣ। ਪਟੀਸ਼ਨਕਰਤਾ ਨੇ ਅਰਜ਼ੀ ਵਿਚ ਕਿਹਾ ਕਿ ਉਹ 15 ਮਈ, 23 ਮਈ ਤੇ 2 ਜੂਨ ਨੂੰ ਇਸ ਬਾਰੇ ਤਿੰਨ ਵਾਰ ਸਪੀਕਰ ਤੋਂ ਸੁਣਵਾਈ ਦੀ ਮੰਗ ਕਰ ਚੁੱਕੇ ਹਨ ਪਰ ਸਪੀਕਰ ਨੇ ਨਿਰਪੱਖ ਹੋ ਕੇ ਆਪਣੇ ਸੰਵਿਧਾਨਕ ਫ਼ਰਜ਼ਾਂ ਦਾ ਪਾਲਣ ਕਰਨ ਤੋਂ ਟਾਲਾ ਵੱਟਿਆ ਹੈ। -ਪੀਟੀਆਈ

Advertisement

Advertisement
Tags :
ਸ਼ਿੰਦੇਸੁਪਰੀਮਕੋਰਟਖ਼ਿਲਾਫ਼ਠਾਕਰੇਪੁੱਜਾਵਿਧਾਇਕਾਂ
Advertisement