ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਾਣੇਦਾਰ ਤਾਰਾ ਸਿੰਘ ਰਿਸ਼ਵਤ ਲੈਂਦਾ ਕਾਬੂ

08:22 AM Aug 25, 2024 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ/ਭਗਤਾ ਭਾਈ, 24 ਅਗਸਤ
ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਤਾਰਾ ਸਿੰਘ ਨੂੰ 3000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਜ਼ਿਲ੍ਹਾ ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਤਾਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿੱਚ ਦਰਜ ਹੋਈ ਸੀ। ਇਸ ਮਾਮਲੇ ਨੂੰ ਬਾਅਦ ਵਿੱਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਚ ਜ਼ਬਤ ਕਰ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਦੋਂ ਉਹ ਆਪਣਾ ਟਰੈਕਟਰ ਛੁਡਵਾਉਣ ਲਈ ਥਾਣੇ ਪਹੁੰਚਿਆ ਤਾਂ ਤਾਰਾ ਸਿੰਘ ਨੇ ਰਿਸ਼ਵਤ ਵਜੋਂ 10,000 ਰੁਪਏ ਦੀ ਮੰਗ ਕੀਤੀ ਪਰ ਉਸ ਵੱਲੋਂ ਜ਼ੋਰ ਪਾਉਣ ’ਤੇ ਸੌਦਾ 8000 ਰੁਪਏ ਵਿੱਚ ਤੈਅ ਹੋ ਗਿਆ। ਇਹ ਸਾਰੀ ਗੱਲਬਾਤ ਸ਼ਿਕਾਇਤਕਰਤਾ ਵੱਲੋਂ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਗਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਛੋਟੇ ਥਾਣੇਦਾਰ ਤਾਰਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਏਐਸਆਈ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement