For the best experience, open
https://m.punjabitribuneonline.com
on your mobile browser.
Advertisement

ਗੁਰਜੀਤ ਸਿੰਘ ਔਜਲਾ ਵੱਲੋਂ ਕੰਪਨੀ ਬਾਗ ’ਚ ਧੰਨਵਾਦੀ ਦੌਰਾ

10:34 AM Jun 17, 2024 IST
ਗੁਰਜੀਤ ਸਿੰਘ ਔਜਲਾ ਵੱਲੋਂ ਕੰਪਨੀ ਬਾਗ ’ਚ ਧੰਨਵਾਦੀ ਦੌਰਾ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਕੰਪਨੀ ਬਾਗ ਵਿੱਚ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ।
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਜੂਨ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੀ ਜਿੱਤ ਤੋਂ ਬਾਅਦ ਅੱਜ ਸਵੇਰੇ ਕੰਪਨੀ ਬਾਗ ਦਾ ਦੌਰਾ ਕੀਤਾ ਅਤੇ ਉੱਥੇ ਲੋਕਾਂ ਨਾਲ ਮੁਲਾਕਾਤ ਕੀਤੀ ਹੈ। ਉਹ ਗਿਆਨੀ ਟੀ ਸਟਾਲ ਵੀ ਗਏ ਤੇ ਉੱਥੇ ਚਾਹ ਪੀਣ ਵਾਲੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਸੰਸਦ ਮੈਂਬਰ ਔਜਲਾ ਅੱਜ ਸਵੇਰੇ ਕੰਪਨੀ ਬਾਗ ਪੁੱਜੇ, ਜਿੱਥੇ ਉਨ੍ਹਾਂ ਵਾਲੀਬਾਲ ਖੇਡ ਰਹੇ ਲੋਕਾਂ ਦੇ ਨਾਲ ਇਸ ਖੇਡ ਦਾ ਆਨੰਦ ਮਾਣਿਆ। ਉਹ ਖੁਦ ਵੀ ਮੈਦਾਨ ਵਿੱਚ ਉੱਤਰੇ ਅਤੇ ਅਤੇ ਕੁਝ ਪਲ ਖੇਡਦੇ ਰਹੇ। ਉਨ੍ਹਾਂ ਨੇ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਧੰਨਵਾਦ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਦੂਰ ਕਰਨ ਦਾ ਯਤਨ ਕੀਤਾ ਜਾਵੇਗਾ। ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਸ਼ਹਿਰ ਦੀ ਸਾਫ-ਸਫਾਈ ਵਿਵਸਥਾ, ਸੀਵਰੇਜ ਵਿਵਸਥਾ ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਾਸਤੇ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਆਦਿ ਤਸੱਲੀ ਬਖਸ਼ ਨਹੀਂ ਹੈ ਅਤੇ ਸਰਕਾਰ ਨੂੰ ਇਸ ਵਿੱਚ ਸੁਧਾਰ ਲਈ ਆਖਿਆ ਗਿਆ ਹੈ। ਉਹ ਭੰਡਾਰੀ ਪੁੱਲ ਨੇੜੇ ਗਿਆਨੀ ਟੀ ਸਟਾਲ ’ਤੇ ਗਏ, ਜਿੱਥੇ ਸਵੇਰ ਵੇਲੇ ਵੱਡੀ ਗਿਣਤੀ ਵਿੱਚ ਸੈਰ ਕਰਨ ਵਾਲੇ ਲੋਕ ਬੈਠ ਕੇ ਚਾਹ ਪੀਂਦੇ ਹਨ। ਸ੍ਰੀ ਔਜਲਾ ਨੇ ਟੀ ਸਟਾਲ ’ਤੇ ਬੈਠ ਕੇ ਲੋਕਾਂ ਨਾਲ ਚਾਹ ਪੀਤੀ। ਇਸ ਤੋਂ ਪਹਿਲਾਂ ਉਨ੍ਹਾਂ ਬੀਤੀ ਰਾਤ ਹਲਕਾ ਉੱਤਰੀ ਦੇ ਇਲਾਕੇ ਵਿੱਚ ਧੰਨਵਾਦੀ ਦੌਰਾ ਕੀਤਾ ਅਤੇ ਲੋਕਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਵੋਟਾਂ ਪਾਉਣ ਵਾਸਤੇ ਧੰਨਵਾਦ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਲਗਭਗ 1000 ਬੂਟੇ ਵੀ ਵੰਡੇ।

Advertisement

ਸਰਹੱਦੀ ਏਰੀਏ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਇਆ ਜਾਵੇਗਾ: ਔਜਲਾ

ਚੇਤਨਪੁਰਾ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਅਜਨਾਲਾ ਦੇ ਕਾਂਗਰਸੀ ਵਰਕਰਾਂ ਵੱਲੋਂ ਅੰਮ੍ਰਿਤਸਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਹੋਈ ਇਤਿਹਾਸਿਕ ਜਿੱਤ ਤੇ ਅੱਜ ਕੁੱਕੜਾਂਵਾਲਾ ਦੇ ਟੀ ਆਰ ਵਿਲਾ ਵਿੱਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਜੁਗਰਾਜ ਸਿੰਘ ਅਜਨਾਲਾ ਦੀ ਸਾਂਝੀ ਅਗਵਾਈ ਹੇਠ ਧੰਨਵਾਦੀ ਤੇ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਔਜਲਾ ਨੇ ਕਿਹਾ,‘‘ਮੈਂ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਰਹੱਦੀ ਏਰੀਏ ਦੇ ਵਿਕਾਸ ਲਈ ਕੇਂਦਰ ਸਰਕਾਰ ਕੋਲੋਂ ਵੱਡੇ ਵੱਡੇ ਪ੍ਰਾਜੈਕਟ ਲਿਆ ਕੇ ਇੱਥੇ ਸਥਾਪਤ ਕੀਤੇ ਜਾਣਗੇ ਤਾਂ ਜੋ ਇਸ ਬਾਰਡਰ ਦੇ ਏਰੀਏ ਵਿੱਚ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।’’

Advertisement
Author Image

Advertisement
Advertisement
×