For the best experience, open
https://m.punjabitribuneonline.com
on your mobile browser.
Advertisement

ਜੀਤਮਹਿੰਦਰ ਸਿੱਧੂ ਵੱਲੋਂ ਤਲਵੰਡੀ ਸਾਬੋ ਦਾ ਧੰਨਵਾਦੀ ਦੌਰਾ

07:49 AM Jun 22, 2024 IST
ਜੀਤਮਹਿੰਦਰ ਸਿੱਧੂ ਵੱਲੋਂ ਤਲਵੰਡੀ ਸਾਬੋ ਦਾ ਧੰਨਵਾਦੀ ਦੌਰਾ
ਤਲਵੰਡੀ ਸਾਬੋ ਵਿਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜੀਤਮਹਿੰਦਰ ਸਿੱਧੂ।
Advertisement

ਪੱਤਰ ਪ੍ਰੇਰਕ
ਤਲਵੰਡੀ ਸਾਬੋ, 21 ਜੂਨ
ਲੰਘੀਆਂ ਲੋਕ ਸਭਾ ਚੋਣਾਂ ’ਚ ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਹੇ ਜੀਤਮਹਿੰਦਰ ਸਿੰਘ ਸਿੱਧੂ ਨੇ ਇੱਥੇ ਧੰਨਵਾਦੀ ਦੌਰੇ ਸਮੇਂ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਚੋਣ ਨਤੀਜਿਆਂ ਦੀ ਪੜਚੋਲ ਕਰਦੇ ਹੋਏ ਜਿੱਥੇ ਹਲਕੇ ਨਾਲ ਪਿਛਲੇ ਤੀਹ ਵਰ੍ਹਿਆਂ ਦੀ ਸਾਂਝ ਦਾ ਜ਼ਿਕਰ ਕੀਤਾ ਉੱਥੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਸਥਾਨਕ ਕਮਿਊਨਿਟੀ ਸੈਂਟਰ ’ਚ ਵੱਡੀ ਗਿਣਤੀ ਜੁੜੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾ ਕਿਹਾ ਕਿ ਭਾਵੇਂ ਸਮੁੱਚੇ ਲੋਕ ਸਭਾ ਹਲਕੇ ਦੇ ਚੋਣ ਨਤੀਜਿਆਂ ਬਾਰੇ ਡੂੰਘੀ ਵਿਚਾਰ ਚਰਚਾ ਦੀ ਲੋੜ ਹੈ ਪਰ ਹਲਕਾ ਤਲਵੰਡੀ ਸਾਬੋ ਦੇ ਚੋਣ ਨਤੀਜਿਆਂ ਬਾਰੇ ਉਨ੍ਹਾਂ ਨੂੰ ਚਰਚਾ ਦੀ ਬਹੁਤੀ ਜ਼ਰੂਰਤ ਨਹੀਂ ਕਿਉਂਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਤੌਰ ’ਤੇ ਇਸ ਹਲਕੇ ਵਿੱਚ ਵਿਚਰ ਰਹੇ ਹਨ। ਸ੍ਰੀ ਸਿੱਧੂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਉਨ੍ਹਾਂ ਨੂੰ ਜ਼ੋਰ ਲਾਉਣਾ ਪਵੇਗਾ ਤਾਂ ਜੋ ਭਵਿੱਖ ਵਿੱਚ ਹਲਕਾ ਤਲਵੰਡੀ ਸਾਬੋ ’ਚ ਕਾਂਗਰਸ ਨੂੰ ਫਿਰ ਤੋਂ ਮਜ਼ਬੂਤ ਧਿਰ ਬਣਾਇਆ ਜਾ ਸਕੇ। ਇਸ ਮੌਕੇ ਗੁਰਬਾਜ਼ ਸਿੰਘ ਸਿੱਧੂ, ਸੁਖਬੀਰ ਸਿੰਘ ਚੱਠਾ, ਭੋਲਾ ਕਲਾਲਵਾਲਾ, ਰਾਮਪਾਲ ਮਲਕਾਣਾ, ਡਾਕਟਰ ਮਲਕੀਤ ਸਿੰਘ ਆਦਿ ਆਗੂ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement