ਰੰਧਾਵਾ ਵੱਲੋਂ ਪਿੰਡਾਂ ’ਚ ਧੰਨਵਾਦੀ ਦੌਰੇ
06:43 AM Jun 12, 2024 IST
Advertisement
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 11 ਜੂਨ
ਸਾਬਕਾ ਉਪ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ ਗਿਆ। ਉਨ੍ਹਾਂ ਪਿੰਡ ਸ਼ਾਹਪੁਰ ਜਾਜਨ, ਨਿਕੋ ਸਰਾਅ, ਤਲਵੰਡੀ ਰਾਮਾਂ, ਪੱਖੋਕੇ ਮੁਮਾਰਾ, ਹਰੂਵਾਲ ਅਤੇ ਡੇਰਾ ਬਾਬਾ ਨਾਨਕ ਸਣੇ ਹੋਰ ਪਿੰਡਾਂ ਦਾ ਦੌਰਾ ਕਰਦਿਆਂ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਰੰਧਾਵਾ ਦੇ ਕਰੀਬੀ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕਿ ਸੁਖਜਿੰਦਰ ਰੰਧਾਵਾ ਦੁਆਰਾ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ’ਚ ਉਹ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।
Advertisement
Advertisement