ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਪਲਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਵੱਲੋਂ ਸ਼ੁਕਰਾਨਾ

10:36 AM Oct 20, 2024 IST
ਸਰਪੰਚ ਚਰਨਜੀਤ ਕੌਰ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਚੀਮਾ

ਮੁਕੰਦ ਸਿੰਘ ਚੀਮਾ
ਸੰਦੌੜ, 19 ਅਕਤੂਬਰ
ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਬਾਪਲਾ ਵਿਖੇ ਲੰਘੀਆਂ ਪੰਚਾਇਤੀ ਚੋਣਾਂ ਵਿਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਵੱਲੋਂ ਖੁਸ਼ੀ ਵਿਚ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ।ਨਛੱਤਰ ਸਿੰਘ ਧਾਲੀਵਾਲ ਦੇ ਪਰਿਵਾਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿਚ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚੋਂ ਨਵੇਂ ਚੁਣੇ ਗਏ ਸਰਪੰਚਾਂ ਅਤੇ ਪਤਵੰਤਿਆਂ ਨੇ ਹਾਜ਼ਰੀ ਭਰੀ।ਸਰਬਸੰਮਤੀ ਨਾਲ ਸਰਪੰਚ ਚੁਣੀ ਗਈ ਬੀਬੀ ਚਰਨਜੀਤ ਕੌਰ ਪਤਨੀ ਹਰਬੰਸ ਸਿੰਘ ਝੂੰਦਾਂ ਨੂੰ ਨਗਰ ਨਿਵਾਸੀ ਅਤੇ ਹਲਕੇ ਦੀਆਂ ਪੰਚਾਇਤਾਂ ਨੇ ਸਨਮਾਨਿਤ ਕੀਤਾ। ਸਰਬਸੰਮਤੀ ਹੋਣ ਕਰਕੇ ਨਛੱਤਰ ਸਿੰਘ ਧਾਲੀਵਾਲ ਨੇ ਪੰਜ ਲੱਖ ਰੁਪਏ ਦੀ ਰਾਸ਼ੀ ਪਿੰਡ ਨੂੰ ਦਾਨ ਵਜੋਂ ਦਿੱਤੀ। ਇਸ ਮੌਕੇ ਆੜ੍ਹਤੀ ਸੁਖਮਿੰਦਰ ਸਿੰਘ ਮਾਣਕੀ, ਸਰਪੰਚ ਬਲਵੀਰ ਸਿੰਘ ਕਸਬਾ ਭੁਰਾਲ, ਸਰਪੰਚ ਚਰਨਜੀਤ ਸਿੰਘ ਧਾਲੀਵਾਲ ਪੰਜਗਰਾਈਆਂ, ਸਰਪੰਚ ਸੁਖਦੇਵ ਸਿੰਘ ਮਾਣਕੀ, ਟਰੱਕ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਸਰਪੰਚ ਗੁਰਮੁੱਖ ਸਿੰਘ ਫਰਵਾਲ਼ੀ, ਸਰਪੰਚ ਕੁਲਦੀਪ ਸਿੰਘ ਮਿੱਠੇਵਾਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਪੰਚ ਚਰਨਜੀਤ ਕੌਰ ਦਾ ਸਨਮਾਨ ਕੀਤਾ। ਭਾਈ ਮਨਿਸਟਰ ਸਿੰਘ ਬਾਪਲਾ ਨੇ ਧੰਨਵਾਦ ਕੀਤਾ।

Advertisement

Advertisement