ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਡੋਡਾ ’ਚ ਧੰਨਵਾਦ ਰੈਲੀ

07:41 AM Oct 14, 2024 IST
ਡੋਡਾ ਰੈਲੀ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪਾਰਟੀ ਵਿਧਾਇਕ ਮਹਿਰਾਜ ਮਲਿਕ, ਰਾਜ ਸਭਾ ਮੈਂਬਰ ਸੰਜੈ ਸਿੰਘ ਤੇ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪੀਟੀਆਈ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਡੋਡਾ ਤੋਂ ਆਮ ਆਦਮੀ ਪਾਰਟੀ (ਆਪ) ਉਮੀਦਵਾਰ ਮਹਿਰਾਜ ਮਲਿਕ ਨੂੰ ਮਿਲੀ ਜਿੱਤ ਦੀ ਖੁਸ਼ੀ ਵਿੱਚ ਅੱਜ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੋਡਾ ਵਿੱਚ ਧੰਨਵਾਦ ਰੈਲੀ ਕੀਤੀ। ਪਾਰਟੀ ਦੇ ਦੋਵਾਂ ਸੀਨੀਅਰ ਆਗੂਆਂ ਨੇ ਜਿੱਥੇ ਡੋਡਾ ਦੇ ਲੋਕਾਂ ਦਾ ਧੰਨਵਾਦ ਕੀਤਾ, ਉਥੇ ਮਹਿਰਾਜ ਮਲਿਕ ਨੂੰ ਵੀ ਜਿੱਤ ਲਈ ਵਧਾਈ ਦਿੱਤੀ। ਕੇਜਰੀਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਡੋਡਾ ਵਿੱਚ ‘ਆਪ’ ਦਾ ਬੀਜ ਬੋਅ ਦਿੱਤਾ ਹੈ ਤੇ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਸੇਵਾਂ ਲਈ ਦਿਨ-ਰਾਤ ਇਕ ਕਰਕੇ ਕੰਮ ਕਰੇਗੀ। ‘ਆਪ’ ਆਉਣ ਵਾਲੇ 10 ਸਾਲਾਂ ਵਿੱਚ ਜੰਮੂ-ਕਸ਼ਮੀਰ ਦੀ ਨੁਹਾਰ ਬਦਲ ਕੇ ਰੱਖ ਦੇਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡੋਡਾ ਵਿਧਾਨ ਸਭਾ ਹਲਕੇ ਦਾ ਨਾਂ ਜੰਮੂ-ਕਸ਼ਮੀਰ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ’ਚ ਲਿਖਿਆ ਜਾਵੇਗਾ। ਇੱਥੇ ਵੀ ਇਮਾਨਦਾਰ ਰਾਜਨੀਤੀ ਦੀ ਸ਼ੁਰੂਆਤ ਹੋ ਗਈ ਹੈ ਅਤੇ ਹੁਣ ਇੱਥੇ ਵੀ ਵਿਕਾਸ ਤੇ ਬਦਲਾਅ ਦੀ ਰਾਜਨੀਤੀ ਸ਼ੁਰੂ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇਕ ਵਿਅਕਤੀ ਦਾ ਨਾਂ ਨਹੀਂ ਹੈ, ਉਹ ਇਕ ਸੋਚ ਦਾ ਨਾਂ ਹੈ। ਉਹ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਕੇ ਗਰੀਬਾਂ ਦੀ ਭਲਾਈ ਲਈ ਰਾਜਨੀਤੀ ਵਿੱਚ ਆ ਗਏ। ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਜੋ ਅੰਦੋਲਨ ਸ਼ੁਰੂ ਕੀਤਾ ਸੀ, ਉਹ ਰੰਗ ਲਿਆ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਨੇ ਲਗਾਤਾਰ ਤਿੰਨ ਵਾਰ ਦਿੱਲੀ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਅਤੇ ਸਾਲ 2022 ਵਿੱਚ ਪੰਜਾਬ ਵਿੱਚ 117 ਵਿੱਚੋਂ 92 ਸੀਟਾਂ ’ਤੇ ਜਿੱਤ ਹਾਸਲ ਕਰਕੇ ‘ਆਪ’ ਦੀ ਸਰਕਾਰ ਬਣੀ ਹੈ। ਇਸ ਤੋਂ ਇਲਾਵਾ ਗੁਜਰਾਤ ਵਿੱਚ ਪੰਜ ਅਤੇ ਗੋਆ ਵਿੱਚ ਦੋ ਵਿਧਾਇਕ ਹਨ।
ਸ੍ਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਰਿਵਾਰਵਾਦ ਤੋਂ ਉਪਰ ਉੱਠ ਕੇ ਸਿਆਸਤ ਕਰ ਰਹੀ ਹੈ ਅਤੇ ਆਮ ਪਰਿਵਾਰਾਂ ਦੇ ਲੋਕਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਵੀ ਕੋਈ ਸਿਆਸੀ ਪਿਛੋਕੜ ਨਹੀਂ ਸੀ। ਕਾਂਗਰਸ ਅਤੇ ਭਾਜਪਾ ਵਰਗੀਆਂ ਰਵਾਇਤੀ ਪਾਰਟੀਆਂ ਵਿੱਚ ਆਮ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਥੇ ਸਥਾਪਤ ਆਗੂਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਸਿਆਸਤ ਵਿੱਚ ਮੌਕਾ ਮਿਲਦਾ ਹੈ। ਸ੍ਰੀ ਮਾਨ ਨੇ ਕਿਹਾ ਕਿ ‘ਆਪ’ ਜੰਮੂ-ਕਸ਼ਮੀਰ ਵਿੱਚ ਵੀ ਦਿੱਲੀ ਤੇ ਪੰਜਾਬ ਵਾਂਗ ਸਿਹਤ, ਸਿੱਖਿਆ ਤੇ ਰੁਜ਼ਗਾਰ ਦੇ ਖੇਤਰ ਵਿੱਚ ਕ੍ਰਾਂਤੀ ਲਿਆਵੇਗੀ।

Advertisement

ਉਮਰ ਨੂੰ ਸਰਕਾਰ ਚਲਾਉਣ ’ਚ ਦਿੱਕਤ ਆਏ ਤਾਂ ਮੇੇਰੇ ਤੋਂ ਸਲਾਹ ਲੈ ਲੈਣ: ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਹਾਲਤ ਵੀ ਦਿੱਲੀ ਵਾਂਗ ਹੈ, ਜਿੱਥੇ ਵਾਧੂ ਸ਼ਕਤੀਆਂ ਐੱਲਜੀ ਨੂੰ ਦਿੱਤੀਆਂ ਹੋਈਆਂ ਹਨ। ‘ਆਪ’ ਸੁਪਰੀਮੋ ਨੇ ਉਮਰ ਅਬਦੁੱਲ੍ਹਾ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਨੂੰ ਕੰਮ ਕਰਨ ਵਿੱਚ ਦਿੱਕਤ ਆਏ ਤਾਂ ਉਨ੍ਹਾਂ (ਕੇਜਰੀਵਾਲ) ਦੀ ਸਲਾਹ ਲੈ ਲੈਣ ਕਿਉਂਕਿ ਉਨ੍ਹਾਂ ਨੂੰ ਦਿੱਲੀ ਵਿੱਚ ਸਰਕਾਰ ਚਲਾਉਣ ਦਾ ਤਜਰਬਾ ਹੈ।

Advertisement
Advertisement