ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੈਸ਼ਨਲ ਕਾਨਫਰੰਸ ਦੇ ਚੋਣ ਮਨੋਰਥ ਪੱਤਰ ’ਤੇ ਧਿਆਨ ਦੇਣ ਲਈ ਸ਼ਾਹ ਦਾ ਧੰਨਵਾਦ: ਉਮਰ

07:28 AM Aug 26, 2024 IST

ਗੰਦਰਬਲ, 25 ਅਗਸਤ
ਨੈਸ਼ਨਲ ਕਾਨਫਰੰਸ (ਐੱਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਉਹ ਉਨ੍ਹਾਂ ਦੀ ਪਾਰਟੀ (ਐੱਨਸੀ) ਦੇ ਚੋਣ ਮਨੋਰਥ ਪੱਤਰ ਵੱਲ ਧਿਆਨ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ੁਕਰਗੁਜ਼ਾਰ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਨੂੰ ਪੜ੍ਹਨ ਲਈ ਤਿਆਰ ਨਹੀਂ ਸਨ, ਉਨ੍ਹਾਂ ਨੂੰ ਹੁਣ ਇਸ ਨੂੰ ਪੜ੍ਹਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਬਦੁੱਲਾ ਨੇ ਇੱਥੇ ਪਾਰਟੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੈਂ ਸਾਡੇ ਚੋਣ ਮਨੋਰਥ ਪੱਤਰ ਬਾਰੇ ਗੱਲ ਕਰਨ ਲਈ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦੀ ਹਾਂ। ਗ੍ਰਹਿ ਮੰਤਰੀ ਵੱਲੋਂ ਦੇਸ਼ ਦੇ ਦੂਰ-ਦਰਾਡੇ ਇਲਾਕੇ ਵਿੱਚ ਚੋਣ ਲੜ ਰਹੀ ਛੋਟੀ ਜਿਹੀ ਪਾਰਟੀ ਦਾ ਚੋਣ ਮਨੋਰਥ ਪੱਤਰ ਦੇਖਣਾ ਬਹੁਤ ਵੱਡੀ ਗੱਲ ਹੈ।’’ ਸ਼ਾਹ ਨੇ ਸ਼ੁੱਕਰਵਾਰ ਨੂੰ ਚੋਣ ਮਨੋਰਥ ਪੱਤਰ ’ਚ ਕੀਤੇ ਗਏ ਕਈ ਵਾਅਦਿਆਂ ਦਾ ਹਵਾਲਾ ਦਿੰਦਿਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨਾਲ ਗੱਠਜੋੜ ਕਰਨ ਲਈ ਕਾਂਗਰਸ ਦੀ ਨਿਖੇਧੀ ਕੀਤੀ ਸੀ।
ਇਸੇ ਤਰ੍ਹਾਂ ਉਮਰ ਅਬਦੁੱਲਾ ਨੇ ਕਿਹਾ ਕਿ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਨੇ ਉਨ੍ਹਾਂ ਦੀ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਨਕਲ ਕੀਤੀ ਹੈ। ਉਨ੍ਹਾਂ ਜੰਮੂ ਕਸ਼ਮੀਰ ਦੀ ਬਿਹਤਰੀ ਲਈ ਮਹਿਬੂਬਾ ਮੁਫਤੀ ਦੀ ਅਗਵਾਈ ਵਾਲੀ ਪਾਰਟੀ ਤੋਂ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਦੇ ਉਮੀਦਵਾਰਾਂ ਖ਼ਿਲਾਫ਼ ਉਮੀਦਵਾਰ ਨਾ ਉਤਾਰਨ ਦੀ ਅਪੀਲ ਕੀਤੀ। ਮਹਿਬੂਬਾ ਨੇ ਬੀਤੇ ਦਿਨ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਨੂੰ ਸਮਰਥਨ ਦੇਣ ਲਈ ਤਿਆਰ ਹੈ ਅਤੇ ਜੇ ਗੱਠਜੋੜ ਉਨ੍ਹਾਂ ਦੀ ਪਾਰਟੀ (ਪੀਡੀਪੀ) ਦਾ ਏਜੰਡਾ ਸਵੀਕਾਰ ਕਰਦਾ ਹੈ ਤਾਂ ਉਹ ਚੋਣਾਂ ਵਿੱਚ ਸਾਰੀਆਂ ਸੀਟਾਂ
ਛੱਡ ਦੇਵੇਗੀ। -ਪੀਟੀਆਈ

Advertisement

Advertisement