For the best experience, open
https://m.punjabitribuneonline.com
on your mobile browser.
Advertisement

ਬਾਬਾ ਬਲਵੀਰ ਸਿੰਘ ਵੱਲੋਂ ਸੰਗਤ ਦਾ ਧੰਨਵਾਦ

08:44 AM Mar 28, 2024 IST
ਬਾਬਾ ਬਲਵੀਰ ਸਿੰਘ ਵੱਲੋਂ ਸੰਗਤ ਦਾ ਧੰਨਵਾਦ
ਗੱਲਬਾਤ ਕਰਦੇ ਹੋਏ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ।
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 27 ਮਾਰਚ
ਖਾਲਸਾਹੀ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਸਮੁੱਚੇ ਨਿਹੰਗ ਸਿੰਘ ਦਲਾਂ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਿਯੋਗ ਨਾਲ ਨਿਰਵਿਘਨ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ 96ਵੇ ਕਰੋੜੀ ਨੇ ਹੋਲੇ ਮਹੱਲੇ ’ਤੇ ਦੇਸ਼ ਵਿਦੇਸ਼ ਤੋਂ ਆਈਆਂ ਸੰਗਤ ਦਾ ਇੱਥੇ ਪੁੱਜਣ ’ਤੇ ਧੰਨਵਾਦ ਕੀਤਾ। ਬਾਬਾ ਬਲਵੀਰ ਸਿੰਘ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਈ ਸੰਗਤ ਲਈ ਰਿਹਾਇਸ਼, ਲੰਗਰਾਂ ਦੀ ਸੇਵਾ ਨਿਭਾਉਣ ਲਈ ਸ਼ੋ੍ਰਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ, ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਖ-ਵੱਖ ਸੰਪਰਦਾਵਾਂ, ਸੰਤ ਮਹਾਂਪੁਰਸ਼ਾਂ, ਨਿਰਮਲੇ ਸੰਤਾਂ, ਸਭਾ ਸੁਸਾਇਟੀਆਂ, ਸੇਵਾ ਦਲਾਂ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕਾ ਨਿਵਾਸੀਆਂ ਦਾ ਇਨ੍ਹਾਂ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਧੰਨਵਾਦ ਹੈ। ਉਨ੍ਹਾਂ ਹੋਲਾ ਮਹੱਲਾ ਦੀ ਸੰਪੂਰਨਤਾ ਤੇ ਸਮੂਹ ਸੰਗਤ ਨੂੰ ਹਾਰਦਿਕ ਵਧਾਈ ਦਿੱਤੀ।

Advertisement

Advertisement
Author Image

sukhwinder singh

View all posts

Advertisement
Advertisement
×