ਨੌਜਵਾਨ ਗੁਰਦੀਪ ਸਿੰਘ ਵੱਲੋਂ ਪਿੰਡ ਵਾਸੀਆਂ ਦਾ ਧੰਨਵਾਦ
08:55 AM Sep 29, 2024 IST
Advertisement
ਚਾਉਕੇ (ਰਮਨਦੀਪ ਸਿੰਘ)
Advertisement
ਪਿੰਡ ਡਿੱਖ ਵਿੱਚ ਅੱਜ ਸਰਬਸੰਮਤੀ ਨਾਲ ਨੌਜਵਾਨ ਗੁਰਦੀਪ ਸਿੰਘ ਨੂੰ ਸਰਪੰਚ ਚੁਣ ਲਿਆ ਗਿਆ ਹੈ। ਪਿੰਡ ਡਿੱਖ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਪਿੰਡ ਨੂੰ ਅੱਗੇ ਤਰੱਕੀ ਦੇ ਰਾਹ ’ਤੇ ਲਿਜਾਣ ਵਾਲਾ ਨੌਜਵਾਨ ਹੈ। ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਉਹ ਸਾਰੇ ਪਿੰਡ ਦਾ ਧੰਨਵਾਦੀ ਹੈ ਤੇ ਉਹ ਪਿੰਡ ਵਾਸੀਆਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦੇਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਸਰਪੰਚੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਮੌੜ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦੀ ਝੋਲੀ ਪਾਈ ਹੈ।
Advertisement
Advertisement