ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਰਵਿੰਦ ਖੰਨਾ ਵੱਲੋਂ ਵੋਟਰਾਂ ਦਾ ਧੰਨਵਾਦ

10:27 AM Jun 02, 2024 IST
ਸੰਗਰੂਰ ’ਚ ਵੋਟ ਪਾਉਣ ਤੋਂ ਬਾਅਦ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਆਪਣੀ ਪਤਨੀ ਸਮੇਤ। -ਫੋਟੋ: ਲਾਲੀ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਲੋਕ ਸਭਾ ਹਲਕਾ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਇੱਕ ਵਾਰ ਫਿਰ ਤੋਂ ਦਿਲੋਂ ਧੰਨਵਾਦ, ਜਿੰਨ੍ਹਾਂ ਨੇ ਅੱਜ ਵੱਧ ਚੜ ਕੇ ਆਪਣਾ ਵੋਟ ਦਾ ਧਰਮ ਨਿਭਾਇਆ। ਖੰਨਾ ਸਥਾਨਕ ਆਦਰਸ਼ ਸਕੂਲ ’ਚ ਵੋਟ ਪਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ,‘‘ਹਲਕੇ ਅਧੀਨ ਆਉਂਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਮੈਂ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ।’’ ਉਨ੍ਹਾਂ ਕਿਹਾ ਕਿ ਚੋਣ ਕੇਂਦਰਾਂ ਦੇ ਬਾਹਰ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਹੀ ਲੋਕਾਂ ਦੇ ਜੋਸ਼ ਨੇ ਦੱਸ ਦਿੱਤਾ ਹੈ ਕਿ ਹੁਣ ਪੰਜਾਬ ਵਿੱਚ ਮੋਦੀ ਦੀ ਵਿਕਾਸ ਦੀ ਹਨੇਰੀ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਖੰਨਾ ਨੇ ਇਸ ਮੌਕੇ ਚੋਣ ਕਮਿਸ਼ਨ ਦਾ ਵੀ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਲੋਕਾਂ ਨੂੰ ਆਪਣਾ ਵੋਟ ਦਾ ਹੱਕ ਇੱਕ ਸ਼ਾਂਤ ਅਤੇ ਸੁਖੇਲੇ ਮਾਹੌਲ ਵਿੱਚ ਪਾਉਣ ਦਾ ਮੌਕਾ ਦਿੱਤਾ। ਖੰਨਾ ਵੱਲੋਂ ਸਥਾਨਕ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਅੱਜ ਆਪਣੀ ਪਤਨੀ ਸਮੇਤ ਸੰਗਰੂਰ ਵਿੱਚ ਆਪਣੀ ਵੋਟ ਪਾਈ ਗਈ।

Advertisement

Advertisement