For the best experience, open
https://m.punjabitribuneonline.com
on your mobile browser.
Advertisement

ਬਲਬੀਰ ਸਿੱਧੂ ਵੱਲੋਂ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ

08:57 AM Jun 05, 2024 IST
ਬਲਬੀਰ ਸਿੱਧੂ ਵੱਲੋਂ ਵਰਕਰਾਂ ਤੇ ਵੋਟਰਾਂ ਦਾ ਧੰਨਵਾਦ
Advertisement

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 4 ਜੂਨ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਵੇਂ ਕਾਂਗਰਸ ਉਮੀਦਵਾਰ ਵਿਜੈਇੰਦਰ ਸਿੰਗਲਾ ਚੋਣ ਹਾਰ ਗਏ ਹਨ ਪਰ ਮੁਹਾਲੀ ਹਲਕੇ ਵਿੱਚ ਕਾਂਗਰਸ ਪਾਰਟੀ ਲੀਡ ਹਾਸਲ ਕਰਨ ਵਿੱਚ ਸਫ਼ਲ ਰਹੀ ਹੈ। ਮੁਹਾਲੀ ਹਲਕੇ ਵਿੱਚ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੂੰ ਮਿਲੀਆਂ 40,697 ਵੋਟਾਂ ਦੇ ਮੁਕਾਬਲੇ ਕਾਂਗਰਸ ਪਾਰਟੀ ਦੇ ਵਿਜੈਇੰਦਰ ਸਿੰਗਲਾ ਨੂੰ 41,790 ਵੋਟਾਂ ਮਿਲੀਆਂ ਹਨ। ਕਾਂਗਰਸ ਨੂੰ 1093 ਵੋਟਾਂ ਦੀ ਲੀਡ ਮਿਲੀ ਹੈ। ਖਰੜ ਹਲਕੇ ਵਿੱਚ ਵੀ ਕਾਂਗਰਸ ਨੂੰ 5639 ਵੋਟਾਂ ਦੀ ਲੀਡ ਮਿਲੀ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਦੇ ਸਮੁੱਚੇ ਵੋਟਰਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×