ਭਾਜਪਾ ਉਮੀਦਵਾਰ ਪਰਮਪਾਲ ਕੌਰ ਵੱਲੋਂ ਵੋਟਰਾਂ ਦਾ ਧੰਨਵਾਦ
ਪੱਤਰ ਪ੍ਰੇਰਕ
ਬਠਿੰਡਾ, 6 ਜੂਨ
ਬਠਿੰਡਾ ਤੋਂ ਭਾਜਪਾ ਦੀ ਟਿਕਟ ਦੇ ਚੋਣ ਲੜੀ ਪਰਮਪਾਲ ਮਲੂਕਾ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਬੇਸ਼ਕ ਉਹ ਹਾਰ ਗਏ ਹਨ ਪਰ ਵੋਟਰਾਂ ਦੇ ਯਤਨਾਂ ਸਦਕਾ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿਹਾ ਕੇਂਦਰ ਵਿੱਚ ਇੱਕ ਵਾਰ ਫੇਰ ਮੋਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਜਲਦੀ ਹੀ ਸਰਕਾਰ ਬਣਨ ਤੋਂ ਬਾਅਦ ਉਹ ਬਠਿੰਡਾ ਲਈ ਵੱਡੇ ਪ੍ਰਾਜੈਕਟ ਦੀ ਮੰਗ ਕਰਨਗੇ। ਪਰਮਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਪਾਰਟੀ ਨੇ ਉਸ ਨੂੰ ਟਿਕਟ ਦਿੱਤੀ। ਇਸ ਮੌਕੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸੂਬਾ ਸਕੱਤਰ ਦਿਆਲ ਸੋਢੀ, ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਸਾਰੇ ਮੰਡਲ ਪ੍ਰਧਾਨ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਵੀਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਲੂਕਾ ਜੋੜੀ ਨੇ ਦੇਸ਼ ਅੰਦਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਨਰਿੰਦਰ ਮੋਦੀ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਉਹ ਹਲਕੇ ਦੇ ਲੋਕਾਂ ਲਈ ਹਮੇਸ਼ਾ ਸਰਗਰਮ ਰਹਿਣਗੇ।