ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਬਲੌਂਗੀ ਤੇ ਕਲੋਨੀ ਦੀਆਂ ਪੰਚਾਇਤਾਂ ਵੱਲੋਂ ਸ਼ੁਕਰਾਨਾ ਸਮਾਗਮ

08:58 AM Oct 26, 2024 IST
ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ਸਮਾਜ ਸੇਵੀ ਤਰਲੋਚਨ ਸਿੰਘ ਮਾਨ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 25 ਅਕਤੂਬਰ
ਪਿੰਡ ਬਲੌਂਗੀ ਅਤੇ ਬਲੌਂਗੀ ਕਲੋਨੀ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੇ ਗੁਰਦੁਆਰਾ ਸੰਤ ਸਮੀਰ ਸਿੰਘ ਬਲੌਂਗੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬੀਬੀਆਂ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਉੱਘੇ ਸਮਾਜ ਸੇਵੀ ਤਰਲੋਚਨ ਸਿੰਘ ਮਾਨ ਨੇ ਪਿੰਡ ਬਲੌਂਗੀ ਦੇ ਨਵੇਂ ਬਣੇ ਸਰਪੰਚ ਸਤਨਾਮ ਸਿੰਘ ਮਾਨ, ਬਲੌਂਗੀ ਕਲੋਨੀ ਦੀ ਸਰਪੰਚ ਜਸਵਿੰਦਰ ਕੌਰ ਅਤੇ ਸਾਬਕਾ ਸਰਪੰਚ ਮੱਖਣ ਸਿੰਘ ਸਣੇ ਸਮੂਹ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਆਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਬਲੌਂਗੀ ਅਤੇ ਕਲੋਨੀ ਦੇ ਵਿਕਾਸ ਲਈ ਪ੍ਰੇਰਿਆ। ਇਸ ਮੌਕੇ ਸਰਪੰਚ ਸਤਨਾਮ ਸਿੰਘ ਮਾਨ ਅਤੇ ਸਾਬਕਾ ਸਰਪੰਚ ਮੱਖਣ ਸਿੰਘ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਬਲੌਂਗੀ ਪਿੰਡ ਅਤੇ ਕਲੋਨੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨੌਜਵਾਨ ਆਗੂ ਅਮਨਪਾਲ ਸਿੰਘ ਧਨੋਆ, ਬਲਬੀਰ ਸਿੰਘ ਸਰਪੰਚ ਰਾਏਪੁਰ, ਬਲਜੀਤ ਸਿੰਘ ਨਿਆਮੂ ਮਾਜਰਾ, ਜਸਵੀਰ ਕੌਰ ਸਰਪੰਚ ਪ੍ਰੇਮਗੜ੍ਹ ਆਦਿ ਮੌਜੂਦ ਸਨ।

Advertisement

Advertisement