ਪਿੰਡ ਅਲੂਣਾ ਤੋਲਾ ਦੀ ਪੰਚਾਇਤ ਵੱਲੋਂ ਸ਼ੁਕਰਾਨਾ ਸਮਾਗਮ
ਦੇਵਿੰਦਰ ਜੱਗੀ
ਪਾਇਲ, 23 ਅਕਤੂਬਰ
ਪਿੰਡ ਅਲੂਣਾ ਤੋਲਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਵੱਲੋਂ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਬਾਬਾ ਪ੍ਰਗਟ ਸਿੰਘ ਦੇ ਜਥੇ ਵੱਲੋਂ ਕੀਰਤਨ ਵਿਖਿਆਨ ਰਾਹੀਂ ਸੰਗਤਾਂ ਨੂੰ ਰੱਬੀ ਬਾਣੀ ਨਾਲ ਜੋੜਿਆ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸਰਬਸੰਮਤੀ ਨਾਲ ਬਣੇ ਸਰਪੰਚ ਰਮਨਦੀਪ ਕੌਰ ਪਤਨੀ ਹਰਵਿੰਦਰ ਸਿੰਘ ਚੀਮਾ, ਪੰਚਾਇਤ ਮੈਂਬਰ ਸੁਰਿੰਦਰ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਗੁਰਮੇਲ ਸਿੰਘ, ਜੋਗਿੰਦਰ ਸਿੰਘ, ਸੁਖਬੀਰ ਸਿੰਘ ਤੇ ਕੁਲਜਿੰਦਰ ਸਿੰਘ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਨਵੀਂ ਬਣੀ ਪੰਚਾਇਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਚਾਇਤ ਨੂੰ ਜਲਦ ਹੀ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਤੇ ਹੋਰ ਕੰਮਾਂ ਲਈ ਵੀ ਫੰਡ ਜਾਰੀ ਕੀਤੇ ਜਾਣਗੇ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਇੰਜ: ਜਗਦੇਵ ਸਿੰਘ ਬੋਪਾਰਾਏ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਚੇਅਰਮੈਨ ਬੂਟਾ ਸਿੰਘ ਰਾਣੋਂ, ਚਰਨਜੋਤ ਸਿੰਘ ਚੀਮਾ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਪੀਏ ਮਨਜੀਤ ਸਿੰਘ ਡੀਸੀ, ਗੁਰਵਿੰਦਰ ਸਿੰਘ ਖਾਲਸਾ, ਮਲਕੀਤ ਸਿੰਘ, ਪੀਏ ਰਣਜੀਤ ਸਿੰਘ ਪਾਇਲ, ਲਾਲ ਦੀਨ, ਪ੍ਰਧਾਨ ਜਗਦੇਵ ਸਿੰਘ ਦੇਬੂ ਤੇ ਭੁਪਿੰਦਰ ਸਿੰਘ ਬਗਲੀ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਤੱਖਰਾਂ ਦੀ ਨਵੀਂ ਚੁਣੀ ਪੰਚਾਇਤ ਵੱਲੋਂ ਸ਼ੁਕਰਾਨਾ
ਮਾਛੀਵਾੜਾ (ਗੁਰਦੀਪ ਟੱਕਰ): ਪਿੰਡ ਤੱਖਰਾਂ ਵਿੱਚ ਨਵੀਂ ਚੁਣੀ ਪੰਚਾਇਤ ਨੇ ਅੱਜ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਤੇ ਜਿੱਤ ਮਿਲਣ ’ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਨਵੀਂ ਚੁਣੀ ਪੰਚਾਇਤ ਸਰਪੰਚ ਜਸਵੀਰ ਕੌਰ, ਕਿਰਨਦੀਪ ਕੌਰ, ਬਲਜੀਤ ਕੌਰ, ਸੁਖਦੀਪ ਕੌਰ, ਬਲਕਾਰ ਸਿੰਘ, ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਹਰਮੋਹਣ ਸਿੰਘ (ਸਾਰੇ ਪੰਚਾਇਤ ਮੈਂਬਰ) ਨੂੰ ਵਧਾਈ ਦਿੱਤੀ ਅਤੇ ਸਿਰੋਪੇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਹਲਕਾ ਇੰਚਾਰਜ ਰਾਜਾ ਗਿੱਲ ਨੇ ਕਿਹਾ ਕਿ ਪੰਚਾਇਤ ਚੋਣਾਂ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਕੰਮ ਕੀਤਾ ਜਿਸ ਕਾਰਨ ਪਿੰਡਾਂ ਵਿੱਚ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੀਮਾ, ਯੂਥ ਦਿਹਾਤੀ ਪ੍ਰਧਾਨ ਜਸਪ੍ਰੀਤ ਸਿੰਘ ਸਹਿਜੋ ਮਾਜਰਾ ਤੇ ਸਰਪੰਚ ਮਾਸਟਰ ਪ੍ਰਕਾਸ਼ ਸਿੰਘ ਬੈਰਸਾਲਾਂ ਵੀ ਮੌਜੂਦ ਸਨ।