ਰਾਜੀਵ ਚੰਦਰਸ਼ੇਖਰ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਥਰੂਰ ਨੂੰ ਸੰਮਨ
06:35 AM Feb 04, 2025 IST
Advertisement
ਨਵੀਂ ਦਿੱਲੀ, 3 ਫਰਵਰੀ
ਦਿੱਲੀ ਹਾਈ ਕੋਰਟ ਨੇ ਭਾਜਪਾ ਆਗੂ ਰਾਜੀਵ ਚੰਦਰਸ਼ੇਖਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਕੇਸ ’ਚ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਅੱਜ ਸੰਮਨ ਜਾਰੀ ਕੀਤੇ ਹਨ। ਜਸਟਿਸ ਪੁਰਸ਼ੇਂਦਰ ਕੁਮਾਰ ਕੌਰਵ ਨੇ ਮਾਮਲੇ ਦੀ ਸੁਣਵਾਈ 28 ਅਪਰੈਲ ਤੈਅ ਕੀਤੀ ਹੈ। ਅਦਾਲਤ ਨੇ ਕਿਹਾ, ‘ਸ਼ਿਕਾਇਤ ਕੇਸ ਵਜੋਂ ਦਰਜ ਕੀਤੀ ਜਾਵੇ। ਪ੍ਰਤੀਵਾਦੀ (ਥਰੂਰ) ਨੂੰ ਸੰਮਨ ਜਾਰੀ ਕੀਤੇ ਜਾਣ। ਮਾਮਲਾ 28 ਅਪਰੈਲ ਲਈ ਸੰਯੁਕਤ ਰਜਿਸਟਰਾਰ ਦੇ ਸਾਹਮਣੇ ਸੂਚੀਬੱਧ ਕੀਤਾ ਜਾਵੇ।’ ਚੰਦਰਸ਼ੇਖਰ ਨੇ ਮਾਮਲੇ ’ਚ ਦਾਅਵਾ ਕੀਤਾ ਹੈ ਕਿ ਥਰੂਰ ਨੇ ਅਪਰੈਲ, 2024 ’ਚ ਵੱਖ ਵੱਖ ਜਨਤਕ ਮੰਚਾਂ ’ਤੇ ਝੂਠੇ ਤੇ ਮਾਣਹਾਨੀ ਵਾਲੇ ਬਿਆਨ ਦਿੱਤੇ ਜਿਸ ਨਾਲ ਉਨ੍ਹਾਂ ਦੇ ਪੇਸ਼ੇਵਰ ਤੇ ਨਿੱਜੀ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਥਰੂਰ ਨੂੰ ਕੋਈ ਵੀ ਇਤਰਾਜ਼ਯੋਗ ਬਿਆਨ ਦੇਣ ਤੋਂ ਰੋਕਣ ਦੀ ਮੰਗ ਕੀਤੀ। -ਪੀਟੀਆਈ
Advertisement
Advertisement
Advertisement