ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ’ਵਰਸਿਟੀ ਦਾ 141ਵਾਂ ਸਥਾਪਨਾ ਦਿਵਸ ਮਨਾਇਆ

11:17 AM Oct 15, 2023 IST
ਪੰਜਾਬ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕੇਕ ਕੱਟਦੇ ਹੋਏ ਮੁੱਖ ਮਹਿਮਾਨ ਤੇ ਹੋਰ।

ਕੁਲਦੀਪ ਸਿੰਘ
ਚੰਡੀਗੜ੍ਹ, 14 ਅਕਤੂਬਰ
ਲਾਹੌਰ ਵਿੱਚ 14 ਅਕਤੂਬਰ 1882 ਨੂੰ ਸਥਾਪਿਤ ਹੋਈ ਅਤੇ ਭਾਰਤ ਦੀ ਆਜ਼ਾਦੀ ਉਪਰੰਤ ਵੰਡ ਦੌਰਾਨ ਸੰਨ 1950 ਵਿੱਚ ਚੰਡੀਗੜ੍ਹ ਸਥਾਪਿਤ ਹੋਈ ਪੰਜਾਬ ਯੂਨੀਵਰਸਿਟੀ ਵੱਲੋਂ ਅੱਜ ਆਪਣਾ 141ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਵਾਈਸ ਚਾਂਸਲਰ ਪ੍ਰੋ. ਰੇਣੂ ਵਿੱਗ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਅਤੇ ਕੇਕ ਕੱਟਿਆ ਗਿਆ। ਸਥਾਪਨਾ ਦਿਵਸ ਦੇ ਪ੍ਰੋਗਰਾਮ ਵਿੱਚ ਪਦਮਸ੍ਰੀ ਜਤਿੰਦਰ ਕੁਮਾਰ ਬਜਾਜ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੂੰ ਐੱਨ.ਐੱਸ.ਐੱਸ. ਦੇ ਵਾਲੰਟੀਅਰਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਯੂਨੀਵਰਸਿਟੀ ਦੇ ਝੰਡੇ ਨਾਲ ਪਰੇਡ ਮਾਰਚ ਕੱਢਿਆ ਗਿਆ। ਵਾਈਸ ਚਾਂਸਲਰ ਪ੍ਰੋ. ਰੇਨੂੰ ਵਿੱਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਆਪਣਾ ਸੁਨਹਿਰੀ ਇਤਿਹਾਸ ਹੈ ਅਤੇ ਯੂਨੀਵਰਸਿਟੀ ਲਗਾਤਾਰ ਨਵੇਂ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੱਤਿਆਪਾਲ ਜੈਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਪੰਜਾਬ ਯੂਨੀਵਰਸਿਟੀ ਦੇ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਨੇ ਸਮੁੱਚੀ ਪੰਜਾਬ ਯੂਨੀਵਰਸਿਟੀ ਨੂੰ ਵਧਾਈ ਵੀ ਦਿੱਤੀ। ਸਥਾਪਨਾ ਦਿਵਸ ਮੌਕੇ ਸਾਬਕਾ ਵਾਈਸ ਚਾਂਸਲਰ ਪ੍ਰੋ. ਅਰੁਣ ਗਰੋਵਰ ਅਤੇ ਪ੍ਰੋ. ਆਰ.ਸੀ. ਸੋਬਤੀ ਨੇ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਐੱਨ.ਐੱਸ.ਐੱਸ. ਦੇ ਵਲੰਟੀਅਰ ਅਮਿਤ ਕੁਮਾਰ ਨੂੰ ‘ਰੋਲ ਆਫ਼ ਆਨਰ’ ਨਾਲ ਸਨਮਾਨਿਤ ਵੀ ਕੀਤਾ ਗਿਆ।

Advertisement

Advertisement