ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 18ਵੀਂ ਕਿਸ਼ਤ ਅੱਜ ਹੋਵੇਗੀ ਜਾਰੀ
07:02 AM Oct 05, 2024 IST
ਨਵੀਂ ਦਿੱਲੀ, 4 ਅਕਤੂਬਰ
ਪ੍ਰਧਾਨ ਮਤਰੀ ਨਰਿੰਦਰ ਮੋਦੀ 5 ਅਕਤੂਬਰ ਨੂੰ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 20 ਹਜ਼ਾਰ ਕਰੋੜ ਰੁਪਏ ਦੀ 18ਵੀਂ ਕਿਸ਼ਤ ਜਾਰੀ ਕਰਨਗੇ, ਜਿਸ ਨਾਲ ਦੇਸ਼ ਦੇ 9.4 ਕਰੋੜ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਇਸ ਸਬੰਧੀ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮਹਾਰਾਸ਼ਟਰ ਦੇ ਵਸ਼ੀਮ ’ਚ ਸਮਾਗਮ ਦੌਰਾਨ ਇਹ ਰਾਸ਼ੀ ਜਾਰੀ ਕਰਨਗੇ। ਮਹਾਰਾਸ਼ਟਰ ਦੇ ਕਿਸਾਨਾਂ ਨੂੰ ਸੂਬੇ ਦੀ ‘ਨਮੋ ਸ਼ੇਤਕਾਰੀ ਮਹਾਸਨਮਾਨ ਨਿਧੀ ਯੋਜਨਾ’ ਤਹਿਤ ਦੋ ਹਜ਼ਾਰ ਕਰੋੜ ਰੁਪਏ ਵਾਧੂ ਜਾਰੀ ਕੀਤੇ ਜਾਣਗੇ। -ਪੀਟੀਆਈ
Advertisement
Advertisement