ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 38ਵਾਂ ਅੰਕ ਲੋਕ ਅਰਪਣ

08:17 AM Jul 17, 2024 IST
ਤ੍ਰੈਮਾਸਿਕ ਰਸਾਲਾ ‘ਪਰਵਾਸ’ ਰਿਲੀਜ਼ ਕਰਦੇ ਹੋਏ ਸਾਹਿਤਕਾਰ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਜੁਲਾਈ
ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ‘ਪਰਵਾਸ’ ਦਾ 38ਵਾਂ ਅੰਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕੀਤੀ। ਕਾਲਜ ਕੌਂਸਲ ਦੇ ਪ੍ਰਧਾਨ ਡਾ. ਐੱਸਪੀ ਸਿੰਘ ਨੇ ਦੱਸਿਆ ਕਿ ਇਹ ਅੰਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤਰੀ ਤੇ ਮਹਾਰਾਜਾ ਦਲੀਪ ਸਿੰਘ ਦੀ ਧੀ ਸੋਫੀਆ ਦਲੀਪ ਸਿੰਘ ਨੂੰ ਸਮਰਪਿਤ ਹੈ। ਇਸ ਨਾਰੀ ਵਿਸ਼ੇਸ਼ ਅੰਕ ਵਿੱਚ ਵੱਖ-ਵੱਖ ਮੁਲਕਾਂ ਦੀਆਂ ਪੰਜਾਬੀ ਕਵਿੱਤਰੀਆਂ ਦੀਆਂ ਕਵਿਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਸਮੁੱਚੀ ਕਵਿਤਾ ਨੂੰ ਡਾ. ਸੰਦੀਪ ਸਿੰਘ, ਮੁਖੀ ਪੰਜਾਬੀ ਵਿਭਾਗ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਆਲੋਚਨਾਤਮਕ ਦ੍ਰਿਸ਼ਟੀ ਤੋਂ ਪਰਖਿਆ ਹੈ। ਪ੍ਰੋ. ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕਾਲਜ ਨੇ ਗੁਜਰਾਂਵਾਲਾ ਦੀ ਧਰਤੀ ਦੀ ਪੋਤਰੀ ਸੋਫੀਆ ਦਲੀਪ ਸਿੰਘ ਨੂੰ ਇਹ ਅੰਕ ਸਮਰਪਿਤ ਕੀਤਾ ਹੈ। ਪ੍ਰੋ. ਰਵਿੰਦਰ ਭੱਠਲ ਨੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੇ ਯਤਨਾ ਦੀ ਸ਼ਲਾਘਾ ਕੀਤੀ। ਡਾ. ਗੁਰਇਕਬਾਲ ਸਿੰਘ ਨੇ ਪਰਵਾਸੀ ਪੰਜਾਬੀ ਨਾਰੀ ਕਵਿਤਾ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।
ਸ਼ਾਇਰ ਤ੍ਰੈਲੋਚਨ ਲੋਚੀ ਨੇ ‘ਜ਼ਾਲਮ ਕਹਿਣ ਬਲਾਵਾਂ ਹੁੰਦੀਆਂ, ਕੁੜੀਆਂ ਤਾਂ ਕਵਿਤਾਵਾਂ ਹੁੰਦੀਆਂ’ ਗ਼ਜ਼ਲ ਤਰਨੁੰਮ ਵਿੱਚ ਪੇਸ਼ ਕੀਤੀ। ਪ੍ਰੋ. ਸ਼ਰਨਜੀਤ ਕੌਰ ਨੇ ਕਿਹਾ ਕਿ ਉਹ ਉਨ੍ਹਾਂ ਸਭ ਕਵਿੱਤਰੀਆਂ ਤੇ ਲੇਖਕਾਂ ਦੇ ਤਹਿਦਿਲੋਂ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਸਮੇਂ ’ਤੇ ਆਪਣੀਆਂ ਰਚਨਾਵਾਂ ਭੇਜ ਕੇ ਕ੍ਰਿਤਾਰਥ ਕੀਤਾ ਹੈ। ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹਰਸ਼ਰਨ ਸਿੰਘ ਨਰੂਲਾ, ਸੰਦੀਪ ਸਿੰਘ ਨਰੂਲਾ, ਪ੍ਰੋ. ਮਨਜੀਤ ਸਿੰਘ ਛਾਬੜਾ, ਡਾ. ਦਲੀਪ ਸਿੰਘ, ਡਾ. ਸੁਸ਼ਮਿੰਦਰਜੀਤ ਕੌਰ, ਡਾ. ਹਰਗੁਣਜੋਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਭੁਪਿੰਦਰਜੀਤ ਕੌਰ, ਡਾ. ਮਨਦੀਪ ਕੌਰ ਰੰਧਾਵਾ ਤੇ ਰਾਜਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ। ਪ੍ਰੋਗਰਾਮ ਦਾ ਸੰਚਾਲਨ ਕੋ-ਆਰਡੀਨੇਟਰ ਡਾ. ਤੇਜਿੰਦਰ ਕੌਰ ਵੱਲੋਂ ਕੀਤਾ ਗਿਆ।

Advertisement

Advertisement
Advertisement