ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਹਿਰਾਸਤ ’ਚੋਂ ‘ਲਾਪਤਾ’ ਨਾਬਾਲਗ ਨੌਜਵਾਨ ਗੁਰਦੁਆਰੇ ’ਚੋਂ ਮਿਲਿਆ

06:34 PM Jun 23, 2023 IST

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 11 ਜੂਨ

ਜ਼ਿਲ੍ਹਾ ਦਿਹਾਤੀ ਪੁਲੀਸ ਨੇ ਲਾਪਤਾ ਨੌਜਵਾਨ ਅਰਸ਼ਦੀਪ ਸਿੰਘ (16) ਨੂੰ ਅੱਜ ਮਜੀਠਾ ਇਲਾਕੇ ਦੇ ਗੁਰਦੁਆਰੇ ਵਿੱਚੋਂ ਬਰਾਮਦ ਕਰਕੇ ਇਲਾਕਾ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ। ਇਸ ਮਾਮਲੇ ਵਿਚ ਪੁਲੀਸ ਨੇ ਕੱਥੂਨੰਗਲ ਪੁਲੀਸ ਥਾਣੇ ਦੇ ਮੁਖੀ ਹਰਚੰਦ ਸਿੰਘ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ ਜਦਕਿ ਹੋਰ ਪੁਲੀਸ ਮੁਲਾਜ਼ਮਾਂ ਦੀ ਇਸ ਮਾਮਲੇ ਵਿਚ ਭੂਮਿਕਾ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ। ਇਹ ਲੜਕਾ 7 ਜੂਨ ਨੂੰ ਹਿਰਾਸਤ ‘ਚੋਂ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਹਾਈਕੋਰਟ ਤੋਂ ਦਖਲ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਨਾਬਾਲਗ ਲੜਕੇ ਨੂੰ 13 ਜੂਨ ਨੂੰ ਉਸ ਦੇ ਸਾਹਮਣੇ ਪੇਸ਼ ਕਰਨ ਲਈ ਕਿਹਾ। ਹਾਈਕੋਰਟ ਨੇ ਪੁਲੀਸ ਨੂੰ 4 ਤੋਂ 7 ਜੂਨ ਤੱਕ ਥਾਣੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਸੁਰੱਖਿਅਤ ਰੱਖਣ ਅਤੇ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਪਟੀਸ਼ਨਕਰਤਾ ਧਿਆਨ ਸਿੰਘ (ਪੀੜਤ ਦੇ ਪਿਤਾ) ਨੇ ਹਾਈਕੋਰਟ ਵਿੱਚ ਦਾਇਰ ਕੀਤੀ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਸੀ ਕਿ ਕੱਥੂਨੰਗਲ ਪੁਲੀਸ ਦੇ ਏਐਸਆਈ ਪ੍ਰਗਟ ਸਿੰਘ, ਕਾਂਸਟੇਬਲ ਮਨਦੀਪ ਸਿੰਘ ਅਤੇ ਇੱਕ ਅਣਪਛਾਤੇ ਸਿਪਾਹੀ ਨੇ ਐਤਵਾਰ ਸਵੇਰੇ ਅਰਸ਼ਦੀਪ ਨੂੰ ਘਰੋਂ ਚੁੱਕ ਲਿਆ ਸੀ। ਪੁਲੀਸ ਨੇ ਮੁੰਡੇ ਨੂੰ ਲੈ ਕੇ ਜਾਣ ਸਮੇਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਕੋਲ ਉਸ ਖਿਲਾਫ ਸ਼ਿਕਾਇਤ ਆਈ ਹੈ। ਉਸ ਦੇ ਪਿਤਾ ਨੇ ਦੋਸ਼ ਲਾਇਆ ਕਿ ਉਸ ਦੇ ਲੜਕੇ ਦੀ ਪੁਲੀਸ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਬਾਅਦ ਵਿਚ ਲਾਪਤਾ ਦੱਸ ਦਿੱਤਾ। ਪੁਲੀਸ ਨੇ ਦਾਅਵਾ ਕੀਤਾ ਸੀ ਕਿ ਲੜਕੇ ਨੂੰ ਸਤਨਾਮ ਸਿੰਘ ਵੱਲੋਂ ਦਰਜ ਕਰਵਾਏ ਚੋਰੀ ਦੇ ਕੇਸ ਵਿੱਚ ਤਫਤੀਸ਼ ਲਈ ਫੜਿਆ ਗਿਆ ਸੀ।

Advertisement

Advertisement