ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

44ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਅੱਜ ਤੋਂ

06:17 AM Nov 05, 2024 IST

 

Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 4 ਨਵੰਬਰ
ਸਕੂਲ ਸਿੱਖਿਆ ਵਿਭਾਗ ਵੱਲੋਂ 44ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ 5 ਨਵੰਬਰ ਨੂੰ ਹੋ ਰਿਹਾ ਹੈ। ਇਨ੍ਹਾਂ ਖੇਡਾਂ ਦੀ ਸ਼ੁਰੁਆਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਨਗੇ। ਸਮਾਰੋਹ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਕਰਨਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚਾਰ ਦਿਨ ਚੱਲਣ ਵਾਲੀਆਂ ਇਨ੍ਹਾਂ ਪ੍ਰਾਇਮਰੀ ਸਕੂਲ ਖੇਡਾਂ ਲਈ ਭਾਈ ਨੰਦ ਲਾਲ ਸਕੂਲ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਹਨ। 5 ਨਵੰਬਰ ਨੂੰ ਸਵੇਰੇ 9 ਵਜੇ ਸਿੱਖਿਆ ਮੰਤਰੀ ਪੰਜਾਬ ਖੇਡਾਂ ਦਾ ਉਦਘਾਟਨ ਕਰਨਗੇ। ਖਿਡਾਰੀ ਫੁਟਬਾਲ, ਸ਼ਤਰੰਜ ਅਤੇ ਬੈਡਮਿੰਟਨ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ।

Advertisement
Advertisement