ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਨੇ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ

04:19 PM May 18, 2024 IST

ਰੁਚਿਕਾ ਐੱਮ. ਖੰਨਾ
ਚੰਡੀਗੜ੍ਹ, 18 ਮਈ
ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਅਤੇ ਗਾਇਕ ਹੰਸ ਰਾਜ ਹੰਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕਥਿਤ ਧਮਕੀਆਂ ਦੇਣ ਤੋਂ ਦੋ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਵਿਰੁੱਧ ਭਾਰਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ 'ਤੇ ਆਪਣੀ ਚੋਣ ਮੁਹਿੰਮ ਦੌਰਾਨ ਕਿਸਾਨਾਂ ਨਾਲ ਬਦਸਲੂਕੀ ਕਰਨ, ਉਨ੍ਹਾਂ ਨੂੰ ਧਮਕੀਆਂ ਦੇਣ ਅਤੇ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਲਾਏ ਗਏ ਹਨ। ਹੰਸ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਫ਼ਰੀਦਕੋਟ ਦੇ ਪਿੰਡਾਂ ਵਿੱਚ ਆਪਣੀ ਚੋਣ ਮੁਹਿੰਮ ਦੌਰਾਨ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਹ ਸਿਰਫ਼ ਗਾਇਕ ਹੰਸ ਹੀ ਨਹੀਂ, ਸਗੋਂ ਸੂਬੇ ਵਿੱਚ ਭਾਜਪਾ ਦੇ ਜ਼ਿਆਦਾਤਰ ਉਮੀਦਵਾਰਾਂ ਨੂੰ ਕਿਸਾਨਾਂ ਦਾ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 16 ਮਈ ਨੂੰ ਇਸ ਗਾਇਕ ਨੂੰ ਆਪਣੀ ਚੋਣ ਮੁਹਿੰਮ ਦੌਰਾਨ ਕਥਿਤ ਤੌਰ 'ਤੇ ਕਿਸਾਨਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਗਿਆ ਕਿ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਉਨ੍ਹਾਂ ਨਾਲ ਨਜਿੱਠਿਆ ਜਾਵੇਗਾ। ਹੰਸ ਨੇ ਬਾਅਦ ਵਿਚ ਧਮਕੀਆਂ ਦੇਣ ਤੋਂ ਇਨਕਾਰ ਕੀਤਾ ਹੈ।

Advertisement

Advertisement