ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਨੇ ਤਾਲਮੇਲ ਕਮੇਟੀ ਬਣਾਈ

09:02 AM Oct 07, 2024 IST

ਪੱਤਰ ਪ੍ਰੇਰਕ
ਬਠਿੰਡਾ, 6 ਅਕਤੂਬਰ
ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਤਾਲਮੇਲ ਕਮੇਟੀ ਉਨ੍ਹਾਂ ਦੇ ਨਗਰ ਸੁਧਾਰ ਟਰੱਸਟ ਵਿਚਲੇ ਦਫ਼ਤਰ ਵਿੱਚ ਬੈਠ ਕੇ ਉਮੀਦਵਾਰਾਂ ਨਾਲ ਤਾਲਮੇਲ ਕਰੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇਗੀ। ਆਮ ਆਦਮੀ ਪਾਰਟੀ ਵੱਲੋਂ ਬਣਾਈ ਗਈ ਇਸ ਤਾਲਮੇਲ ਕਮੇਟੀ ਵਿੱਚ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਅਤੇ ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ, ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ‘ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਗੁਰਜੰਟ ਸਿੰਘ ਸਿਵੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਬਰਾੜ, ਪਾਰਟੀ ਦੇ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਬੱਲੋ ਤੇ ਲਖਵੀਰ ਸਿੰਘ ਅਤੇ ਗੋਬਿੰਦਰ ਸਿੰਘ ਬਲਾਕ ਪ੍ਰਧਾਨ ਨੂੰ ਸ਼ਾਮਲ ਕੀਤਾ ਗਿਆ ਹੈ।ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਤਿੰਦਰ ਭੱਲਾ ਨੇ ਦੱਸਿਆ ਕਿ ਕਈ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕਈ ਆਗੂ ਉਮੀਦਵਾਰਾਂ ਵਜੋਂ ਚੋਣ ਲੜ ਰਹੇ ਹਨ। ਤਾਲਮੇਲ ਕਮੇਟੀ ਉਨ੍ਹਾਂ ਨਾਲ ਸੰਪਰਕ ਸਾਧ ਕੇ ਜਿੱਥੇ ਇੱਕ-ਇੱਕ ਉਮੀਦਵਾਰ ਨੂੰ ਚੋਣ ਲੜਨ ਲਈ ਕਹੇਗੀ, ਉੱਥੇ ਹੀ ਪਿੰਡਾਂ ਅੰਦਰ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੀਆਂ ਪੰਚਾਇਤਾਂ ਚੁਣਨ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

Advertisement

Advertisement