ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਨੇ ਵਿੱਢਿਆ ਚੋਣ ਪ੍ਰਚਾਰ

09:54 AM Jul 12, 2024 IST
ਏਲਨਾਬਾਦ ਵਿਚ ਮੀਟਿੰਗ ਕਰਦੇ ਹੋਏ ‘ਆਪ’ ਆਗੂ।

ਏਲਨਾਬਾਦ:

Advertisement

ਸ਼ਹਿਰ ਦੀ ਆਟੋ ਮਾਰਕੀਟ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਜਗਦੇਵ ਸਿੰਘ ਬਰਾੜ, ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਰੋੜਾ, ਬਲਾਕ ਇੰਚਾਰਜ ਜਗਤਾਰ ਸਿੰਘ, ਜ਼ਿਲ੍ਹਾ ਯੁਵਾ ਉਪ ਪ੍ਰਧਾਨ ਹਨੂਮਾਨ, ਬਲਾਕ ਇੰਚਾਰਜ ਰਾਮ ਪ੍ਰਕਾਸ਼ ਰੱਤਾਖੇੜਾ ਸਹਿਤ ਹੋਰ ਪਾਰਟੀ ਆਗੂਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਏਲਨਾਬਾਦ ਵਿਧਾਨ ਸਭਾ ਖੇਤਰ ਵਿੱਚ ਪ੍ਰਚਾਰ ਮੁਹਿੰਮ ਚਲਾਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਜਗਦੇਵ ਸਿੰਘ ਬਰਾੜ ਨੇ ਕਿਹਾ ਕਿ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜੇਗੀ। -ਪੱਤਰ ਪ੍ਰੇਰਕ

Advertisement
Advertisement
Advertisement