ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਧੇਲਾ ਵੀ ਨਾ ਪਾਇਆ: ਅਨੁਰਾਗ

08:04 AM Nov 12, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 11 ਨਵੰਬਰ
ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਠਾਕੁਰ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਠੱਗ ਰਹੀਆਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬੀਆਂ ਨਾਲ ਵੱਡੇ ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਲੋਕਾਂ ਨੂੰ ਧੋਖਾ ਦਿੱਤਾ ਹੈ। ਇਨ੍ਹਾਂ ਦੋਵੇਂ ਪਾਰਟੀਆਂ ਨੇ ਸਾਰੇ ਅਸੂਲਾਂ ਨੂੰ ਛਿੱਕੇ ਟੰਗਦਿਆਂ ਲੋਕ ਸਭਾ ਚੋਣਾਂ ਤਾਂ ਇਕੱਠੇ ਲੜੀਆਂ­ ਪਰ ਹੁਣ ਜ਼ਿਮਨੀ ਚੋਣਾਂ ’ਚ ਇੱਕ-ਦੂਜੇ ਨੂੰ ਭੰਡਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣੀ ਨੂੰ ਤਿੰਨ ਸਾਲ ਪੂਰੇ ਹੋ ਰਹੇ ਹਨ­ ਪਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਦੇ ਖਾਤਿਆਂ ’ਚ ਧੇਲਾ ਵੀ ਨਹੀਂ ਪਾਇਆ, ਜਦਕਿ ਵੋਟਾਂ ਲੈਣ ਵੇਲੇ ਇੱਕ ਹਜ਼ਾਰ ਰੁਪਏ ਹਰ ਔਰਤ ਦੇ ਖਾਤੇ ’ਚ ਪਾਉਣ ਦਾ ਵਾਅਦਾ ਕੀਤਾ ਗਿਆ ਸੀ।

Advertisement

Advertisement