ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੀਸੀ ਦੀ ਗੈਰਹਾਜ਼ਰੀ ਯੂਨੀਵਰਸਿਟੀ ਪ੍ਰਸ਼ਾਸਨ ਲਈ ਸਮੱਸਿਆ ਬਣੀ

09:52 AM Sep 01, 2024 IST

ਪੱਤਰ ਪ੍ਰੇਰਕ
ਪਟਿਆਲਾ, 31 ਅਗਸਤ
ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਦੀ ਮੌਜੂਦਾ ਸਮੇਂ ਬਣੀ ਸੰਕਟਗ੍ਰਸਤ ਪ੍ਰਸ਼ਾਸਨਿਕ ਸਥਿਤੀ ਦੀ ਪੜਚੋਲ ਕਰਦਿਆਂ ‘ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ’ ਦੀ ਮੀਟਿੰਗ ਸੱਦੀ ਗਈ।
ਮੀਟਿੰਗ ਉਪਰੰਤ ਸਰਬਸੰਮਤੀ ਨਾਲ ਪਾਸ ਹੋਏ ਫ਼ੈਸਲੇ ਬਾਰੇ ਮੋਰਚੇ ਦੇ ਬੁਲਾਰਿਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇਸ ਦੇ ਨਾਲ ਸਬੰਧਤ ਨੇਬਰਹੁੱਡ ਕੈਂਪਸ, ਕੰਸਟੀਚੁਐਂਟ ਕਾਲਜਾਂ ਦੀ ਪ੍ਰਸ਼ਾਸਨਿਕ ਸਥਿਤੀ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਚੁੱਕੀ ਹੈ। ਸਰਕਾਰ ਵੱਲੋਂ ਕਾਰਜਕਾਰੀ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਉੱਚ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਡੇਢ ਮਹੀਨਾ ਦੀ ਯੂਨੀਵਰਸਿਟੀ ਤੋਂ ਲੰਬੀ ਗੈਰ-ਹਾਜ਼ਰੀ ਸਮੱਸਿਆਵਾਂ ਪੈਦਾ ਕਰ ਰਹੀ ਹੈ। ਇਸ ਕਾਰਨ ਰਜਿਸਟਰਾਰ ਅਤੇ ਡੀਨ ਅਕਾਦਮਿਕ ਅਤੇ ਹੋਰ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ ਦੇ ਕੰਮ ਵੀ ਨਹੀਂ ਹੋ ਰਹੇ। ਗੈਸਟ ਫੈਕਲਟੀ ਅਧਿਆਪਕ ਪਿਛਲੇ 40 ਦਿਨ ਤੋਂ ਧਰਨੇ ’ਤੇ ਹਨ, ਵਿਦਿਆਰਥੀ ਅਤੇ ਨਾਨ ਟੀਚਿੰਗ ਕਰਮਚਾਰੀ ਵੀ ਧਰਨੇ ਲਗਾ ਰਹੇ ਹਨ। ਆਗੂਆਂ ਨੇ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਕਾਰਜਕਾਰੀ ਵਾਈਸ ਚਾਂਸਲਰ ਹਫ਼ਤੇ ਵਿੱਚ ਦੋ ਦਿਨ ਯੂਨੀਵਰਸਿਟੀ ਵਿੱਚ ਹਾਜ਼ਰ ਹੋਵੇ ਅਤੇ ਯੂਨੀਵਰਸਿਟੀ ਦਾ ਪੱਕਾ ਵੀਸੀ ਲਗਾਇਆ ਜਾਵੇ। ਜੇ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ।

Advertisement

Advertisement