For the best experience, open
https://m.punjabitribuneonline.com
on your mobile browser.
Advertisement

ਹਾਦਸਾ ਪੀੜਤ ਨੇ ਇਲਾਜ ਦੌਰਾਨ ਦਮ ਤੋੜਿਆ

08:28 AM Jul 07, 2024 IST
ਹਾਦਸਾ ਪੀੜਤ ਨੇ ਇਲਾਜ ਦੌਰਾਨ ਦਮ ਤੋੜਿਆ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, ਮੁੱਲਾਂਪੁਰ, 6 ਜੁਲਾਈ
ਪਿੰਡ ਹਿੱਸੋਵਾਲ ਵਾਸੀ ਮੁਖ਼ਤਿਆਰ ਸਿੰਘ ਵੀਰਵਾਰ ਬਾਅਦ ਦੁਪਹਿਰ ਮੁੱਲਾਂਪੁਰ ਤੋਂ ਪੈਦਲ ਪਿੰਡ ਹਿੱਸੋਵਾਲ ਨੂੰ ਆਉਂਦੇ ਸਮੇਂ ਨਵੀਂ ਅਨਾਜ ਮੰਡੀ ਨੇੜੇ ਲੁਧਿਆਣਾ-ਬਠਿੰਡਾ ਰਾਜ ਮਾਰਗ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਦੇ ਪੁੱਤਰ ਮਨਜੀਤ ਸਿੰਘ ਨੇ ਦੱਸਿਆ ਕਿ ਐਂਬੂਲੈਂਸ ਦਾ ਪ੍ਰਬੰਧ ਕਰ ਕੇ ਜ਼ਖ਼ਮੀ ਮੁਖ਼ਤਿਆਰ ਸਿੰਘ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਗੰਭੀਰ ਜ਼ਖ਼ਮੀ ਮੁਖ਼ਤਿਆਰ ਸਿੰਘ ਨੂੰ ਮੁੱਢਲੀ ਸਹਾਇਤਾ ਦੇਣ ਬਾਅਦ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਸ਼ੁੱਕਰਵਾਰ ਨੂੰ ਮੁਖ਼ਤਿਆਰ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦਾਖਾ ਪੁਲੀਸ ਨੇ ਮ੍ਰਿਤਕ ਦੇ ਪੁੱਤਰ ਮਨਜੀਤ ਸਿੰਘ ਦੇ ਬਿਆਨਾਂ ਉੱਪਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement