ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮ ਕਾਬੂ

07:50 AM Nov 02, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 1 ਨਵੰਬਰ
ਪੁਲੀਸ ਨੇ ਇਮੀਗ੍ਰੇਸ਼ਨ ਦਫ਼ਤਰ ’ਤੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਮੋਟਰਸਾਈਕਲ ਸਪਲਾਈ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਸੂਰਜ ਵਾਸੀ ਹਥੋਲੀ ਜ਼ਿਲ੍ਹਾ ਸਹਾਰਨਪੁਰ (ਯੂਪੀ) ਵਜੋਂ ਹੋਈ ਹੈ। ਸਾਹਿਬ ਸਿੰਘ ਵਾਸੀ ਬੋਢੀ ਪਿਪਲੀ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੇ ਸੈਕਟਰ 10 ਸਥਿਤ ‘ਵਰਲਡ ਵਾਈਡ ਇਮੀਗਰੇਸ਼ਨ ਦਫ਼ਤਰ ਦੇ ਬਾਹਰ ਇੱਕ ਨੌਜਵਾਨ ਛੇ-ਸੱਤ ਗੋਲੀਆਂ ਚਲਾ ਕੇ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਫਰਾਰ ਹੋ ਗਿਆ। ਪੁਲੀਸ ਨੇ ਮਾਮਲਾ ਦਰਜ ਕਰ ਜਾਂਚ ਦਾ ਜਿੰਮਾ ਅਪਰਾਧ ਸ਼ਾਖਾ ਇਕ ਦੇ ਇੰਚਾਰਜ ਸੁਰਿੰਦਰ ਸਿੰਘ ਨੂੰ ਸੌਂਪਿਆ। ਜਾਂਚ ਮਗਰੋਂ ਸੂਰਜ ਨੂੰ ਗ੍ਰਿਫ਼ਤਾਰ ਕਰ ਕੀਤਾ। ਪੁਲੀਸ ਵੱਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

Advertisement

Advertisement