ਮੁਲਜ਼ਮ ਸਾਢੇ ਚਾਰ ਕੁਇੰਟਲ ਭੁੱਕੀ ਸਣੇ ਕਾਬੂ
10:10 AM Jun 13, 2024 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 12 ਜੂਨ
ਜ਼ਿਲ੍ਹਾ ਪੁਲੀਸ ਨੇ ਇਕ ਵਿਅਕਤੀ ਨੂੰ 4 ਕੁਇੰਟਲ 64 ਕਿਲੋ ਭੁੱਕੀ ਸਣੇ ਕਾਬੂ ਕੀਤਾ ਹੈ। ਐਂਟੀ ਨਾਰਕੋਟਿਕਸ ਸੈੱਲ ਟੀਮ ਵੱਲੋਂ ਫੜੇ ਮੁਲਜ਼ਮ ਦੀ ਪਛਾਣ ਅੰਗਰੇਜ਼ ਸਿੰਘ ਉਰਫ ਗੇਜਾ ਵਾਸੀ ਗੁੰਮਥਲਾ ਗੜੂ ਜ਼ਿਲ੍ਹਾ ਕੁਰੂਕਸ਼ੇਤਰ ਵਜੋਂ ਹੋਈ ਹੈ। ਫੜੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਪਗ 25 ਲੱਖ ਰੁਪਏ ਬਣਦੀ ਹੈ। ਥਾਣਾ ਮੁਖੀ ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਕਾਰਵਾਈ ਐਂਟੀ ਨਾਰਕੋਟਿਕਸ ਸੈਲ ਦੇ ਇੰਚਾਰਜ ਸੁਰਿੰਦਰ ਪਾਲ ਦੀ ਟੀਮ ਨੇ ਕੀਤੀ। ਮੁਲਜ਼ਮ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਗੇਟ ਨੰਬਰ ਤਿੰਨ ਕੋਲੋਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਗਰੇਜ਼ ਸਿੰਘ ਟਰੱਕ ਡਰਾਈਵਰ ਹੈ ਅਤੇ ਇਸ ਦੀ ਆੜ ’ਚ ਨਸ਼ਾ ਤਸਕਰੀ ਕਰਦਾ ਸੀ। ਮੁਲਜ਼ਮ ਹੋਰ ਸੂਬਿਆਂ ਤੋਂ ਚੂਰਾ ਲਿਆ ਕੇ ਹਰਿਆਣਾ ਵਿਚ ਲਿਆ ਕੇ ਮਹਿੰਗੇ ਭਾਅ ਵੇਚਦਾ ਸੀ। ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
Related News
Advertisement