ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀ ਮੰਗਣ ਵਾਲਾ ਮੁਲਜ਼ਮ ਕਾਬੂ

08:36 AM Jul 18, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 17 ਜੁਲਾਈ
ਜ਼ਿਲ੍ਹਾ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਮੁਲਜ਼ਮ ਸੋਨੂੰ ਕੁਮਾਰ ਵਾਸੀ ਤ੍ਰਿਵੇਦੀ ਕੈਂਪ, ਮੁਬਾਰਕਪੁਰ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਨਾਜਾਇਜ਼ ਅਸਲੇ ਦੇ ਇੱਕ ਵੱਖਰੇ ਮਾਮਲੇ ਵਿੱਚ ਪੁਲੀਸ ਨੇ ਵਰੁਣ ਪਾਠਕ ਵਾਸੀ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 2 ਨਾਜਾਇਜ਼ ਦੇਸੀ ਕੱਟੇ ਬਰਾਮਦ ਕੀਤੇ ਹਨ। ਇੱਥੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਹਾਲੀ ਦੇ ਐੱਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਏਐੱਸਪੀ ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੇਰਾਬੱਸੀ ਥਾਣਾ ਦੇ ਐੱਸਐੱਚਓ ਇੰਸਪੈਕਟਰ ਮਨਦੀਪ ਸਿੰਘ ਅਤੇ ਥਾਣੇਦਾਰ ਸਤਨਾਮ ਸਿੰਘ ਅਤੇ ਮੁਬਾਰਕਪੁਰ ਚੌਕੀ ਦੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐੱਸਐੱਸਪੀ ਦੱਸਿਆ ਕਿ ਬੀਤੀ 12 ਜੁਲਾਈ ਨੂੰ ਡੇਰਾਬੱਸੀ ਥਾਣੇ ਵਿੱਚ ਦਰਜ ਨਾਜਾਇਜ਼ ਅਸਲੇ ਮਾਮਲੇ ਵਿੱਚ ਮੁਲਜ਼ਮ ਸੋਨੂੰ ਕੁਮਾਰ ਵਾਸੀ ਤ੍ਰਿਵੇਦੀ ਕੈਂਪ, ਮੁਬਾਰਕਪੁਰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ .32 ਬੋਰ ਦਾ ਇੱਕ ਨਾਜਾਇਜ਼ ਦੇਸੀ ਪਿਸਤੌਲ ਬਰਾਮਦ ਕੀਤਾ ਸੀ, ਜਿਸ ਦੀ ਨਿਸ਼ਾਨਦੇਹੀ ’ਤੇ 315 ਬੋਰ ਦੇ 3 ਹੋਰ ਦੇਸੀ ਕੱਟੇ (7.65 ਐਮਐਮ) ਸਮੇਤ ਦੋ ਰੌਂਦ ਅਤੇ ਇੱਕ ਦੋਨਾਲੀ ਬੰਦੂਕ ਬਰਾਮਦ ਕੀਤੀ ਗਈ। ਮੁੱਢਲੀ ਪੁੱਛ ਪੜਤਾਲ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਹ ਅਲੀਗੜ੍ਹ (ਯੂਪੀ) ਤੋਂ ਸਸਤੇ ਭਾਅ ’ਤੇ ਹਥਿਆਰ ਖਰੀਦ ਕੇ ਪੰਜਾਬ ਅਤੇ ਹਰਿਆਣਾ ਵਿੱਚ ਮਹਿੰਗੇ ਭਾਅ ’ਤੇ ਵੇਚਦਾ ਹੈ। ਉਸ ਨੇ ਹਲਦਵਾਨੀ, ਨੈਨੀਤਾਲ (ਉੱਤਰਾਖੰਡ) ਵਿੱਚ ਇੱਕ ਸੁਨਿਆਰੇ ਤੋਂ ਲਾਰੈਂਸ ਬਿਸ਼ਨੋਈ ਦੇ ਨਾਮ ’ਤੇ ਫਿਰੌਤੀ ਮੰਗੀ ਸੀ।

Advertisement

Advertisement
Advertisement