ਚੌੜਾ ਨੂੰ ਲਖੀਮਪੁਰ ਖੀਰੀ ਲਿਜਾਣ ਦਾ ਅਮਲ ਨਿੰਦਣਯੋਗ: ਮਾਨ
06:55 AM Dec 11, 2024 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਦਸੰਬਰ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਵਿੱਚ ਸੁਖਬੀਰ ’ਤੇ ਗੋਲੀ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਨਰੈਣ ਸਿੰਘ ਚੌੜਾ ਨੂੰ ਲਖੀਮਪੁਰ ਖੀਰੀ ਲਿਜਾਣ ਦੇ ਅਮਲ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖੀ ਹੱਕਾਂ ’ਤੇ ਡਾਕਾ ਦੱਸਿਆ। ਉਨ੍ਹਾਂ ਕਿਹਾ ਕਿ 72 ਸਾਲਾ ਬਜ਼ੁਰਗ ਤੇ ਖਾਲਸਾ ਪੰਥ ਦੇ ਆਗੂ ਨਾਲ ਸੈਂਟਰ ਤੇ ਪੰਜਾਬ ਸਰਕਾਰ ਅਣਮਨੁੱਖੀ ਵਿਹਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਨਰੈਣ ਸਿੰਘ ਨਾਲ ਕਿਸੇ ਤਰ੍ਹਾਂ ਦੀ ਅਣਹੋਣੀ ਹੋਈ ਤਾਂ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਦੇ ਮਸਲਿਆਂ ਨੂੰ ਸਹਿਜਤਾ ਨਾਲ ਹੱਲ ਕਰਨ ਦੀ ਬਜਾਇ ਦੋਵੇ ਸਰਕਾਰਾਂ ਪੰਜਾਬ ਦੇ ਮਾਹੌਲ ਨੂੰ ਸਾਜ਼ਿਸ਼ ਅਧੀਨ ਖ਼ਰਾਬ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੌੜਾ ਬਜ਼ੁਰਗ ਹਨ, ਉਨ੍ਹਾਂ ਦੇ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।
Advertisement
Advertisement