For the best experience, open
https://m.punjabitribuneonline.com
on your mobile browser.
Advertisement

ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਦੇ ਅਦਾਕਾਰਾਂ ਵੱਲੋਂ ਨਵੇਂ ਸੰਸਦ ਭਵਨ ਦਾ ਦੌਰਾ

08:21 AM Sep 21, 2023 IST
ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਦੇ ਅਦਾਕਾਰਾਂ ਵੱਲੋਂ ਨਵੇਂ ਸੰਸਦ ਭਵਨ ਦਾ ਦੌਰਾ
Advertisement

ਨਵੀਂ ਦਿੱਲੀ: ਅਦਾਕਾਰਾ ਭੂਮੀ ਪੇਡਨੇਕਰ ਅਤੇ ਸ਼ਹਿਨਾਜ਼ ਗਿੱਲ ਨੇ ਆਪਣੀ ਆਉਣ ਵਾਲੀ ਫ਼ਿਲਮ ‘ਥੈਂਕ ਯੂ ਫਾਰ ਕਮਿੰਗ’ ਦੀ ਰਿਲੀਜ਼ ਤੋਂ ਪਹਿਲਾਂ ਨਵੇਂ ਸੰਸਦ ਭਵਨ ਦਾ ਦੌਰਾ ਕੀਤਾ। ਉਨ੍ਹਾਂ ਨੇ ਸਹਿ-ਕਲਾਕਾਰ ਸ਼ਬਿਾਨੀ ਬੇਦੀ ਅਤੇ ਡੌਲੀ ਸਿੰਘ ਨਾਲ ਬੁੱਧਵਾਰ ਨੂੰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤੀ ਮੁੱਕੇਬਾਜ਼ ਮੈਰੀਕੌਮ, ਉੱਘੀਆਂ ਅਥਲੀਟ ਅੰਜੂ ਬੌਬੀ ਜਾਰਜ ਅਤੇ ਦੀਪਾ ਮਲਿਕ ਮੌਜੂਦ ਸਨ। ਇਸ ਫ਼ਿਲਮ ਨੂੰ ਨਿਰਮਾਤਾ ਰੀਆ ਕਪੂਰ ਦੇ ਪਤੀ ਕਰਨ ਬੁਲਾਨੀ ਵੱਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਵਿੱਚ ਅਨਿਲ ਕਪੂਰ ਅਤੇ ਕਰਨ ਕੁੰਦਰਾ ਵੀ ਅਹਿਮ ਭੂਮਿਕਾਵਾਂ ਵਿਚ ਹਨ। ਫ਼ਿਲਮ ਬਾਲਾਜੀ ਟੈਲੀਫਿਲਮਜ਼ ਲਿਮਟਿਡ ਅਤੇ ਅਨਿਲ ਕਪੂਰ ਫ਼ਿਲਮ ਕਮਿਊਨੀਕੇਸ਼ਨ ਨੈੱਟਵਰਕ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਗਈ ਹੈ। ਫ਼ਿਲਮ ਦੀ ਕਹਾਣੀ ਰਾਧਿਕਾ ਆਨੰਦ ਅਤੇ ਪ੍ਰਸ਼ਤੀ ਸਿੰਘ ਵੱਲੋਂ ਲਿਖੀ ਗਈ। ਫ਼ਿਲਮ 6 ਅਕਤੂਬਰ ਨੂੰ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ। -ਏਐੱਨਆਈ

Advertisement

Advertisement
Advertisement
Author Image

sukhwinder singh

View all posts

Advertisement