ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਿਨਾਂ ਕੰਮ ਘਰੋਂ ਬਾਹਰ ਨਾ ਜਾਣ ਦੀ ਸਲਾਹ

07:01 AM May 28, 2024 IST

ਪੱਤਰ ਪ੍ਰੇਰਕ
ਫਰੀਦਾਬਾਦ, 27 ਮਈ
ਡੀਸੀ ਵਿਕਰਮ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਬਿਨਾਂ ਕੰਮ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਸਵੇਰੇ-ਸ਼ਾਮ ਆਪਣੇ ਨਿਯਮਤ ਕੰਮ ਕਰਨੇ ਚਾਹੀਦੇ ਹਨ। ਡੀਸੀ ਨੇ ਦੱਸਿਆ ਕਿ ਮੌਸਮ ਵਿਭਾਗ ਨੇ ਇਲਾਕੇ ਵਿੱਚ ਗਰਮੀ ਦੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਅਗਲੇ ਦੋ ਦਿਨਾਂ ਤੱਕ ਜ਼ਿਲ੍ਹੇ ਵਿੱਚ ਖੁਸ਼ਕ ਮੌਸਮ ਦੀ ਸੰਭਾਵਨਾ ਹੈ। ਡੀਸੀ ਵਿਕਰਮ ਸਿੰਘ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਵਿੱਚ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਦੇ ਸਮੇਂ ਵਿੱਚ ਆਪਣੇ ਰੋਜ਼ਾਨਾ ਦੇ ਕੰਮਾਂ ਨੂੰ ਕਰਨ ਦੀ ਸਲਾਹ ਦਿੱਤੀ ਗਈ ਹੈ। ਡੀਸੀ ਨੇ ਸਿਵਲ ਹਸਪਤਾਲ (ਬੀਕੇ) ਵਿੱਚ ਮੈਡੀਕਲ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਗਰਮੀ ਦੇ ਮੌਸਮ ਵਿੱਚ ਆਮ ਲੋਕਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਸਕੇ।

Advertisement

Advertisement
Advertisement