ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਗਰੀਨ ਹੈਕਾਥਨ ਮੁਕਾਬਲੇ ਕਰਵਾਉਣ ਦਾ ਐਲਾਨ

07:59 AM Jun 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੂਨ
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ‘ਵੇਕ ਅੱਪ ਲੁਧਿਆਣਾ-ਐਨ ਏਜੰਡਾ ਫਾਰ ਐਨਵਾਇਰਨਮੈਂਟ’ ਪ੍ਰਾਜੈਕਟ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਲੁਧਿਆਣਾ ਵਿੱਚ ਵਾਤਾਵਰਨ ਦੀ ਸਥਿਰਤਾ ਖਾਸ ਤੌਰ ’ਤੇ ਲੁਧਿਆਣਾ ਦੇ ਹਰਿਆਲੀ ਕਵਰ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏਸੀਏ ਗਲਾਡਾ ਓਜਸਵੀ ਅਲੰਕਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦੇ ਨਾਲ ਸਮਾਜਿਕ ਭਾਈਵਾਲੀ ਨਾਲ ‘ਗਰੀਨ ਹੈਕਾਥਨ’ ਮੁਕਾਬਲੇ ਕਰਵਾਉਣ ਦਾ ਐਲਾਨ ਵੀ ਕੀਤਾ। ਭਾਗੀਦਾਰ ਈ-ਮੇਲ ਰਾਹੀਂ wakeupludhiana3650gmail.com ਰਾਹੀਂ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਨੂੰ ਆਪਣੇ ਇਲਾਕਿਆਂ ਵਿੱਚ ਵਾਤਾਵਰਨ ਸਬੰਧੀ ਮੁੱਦਿਆਂ ਦੀ ਪਛਾਣ ਕਰਨੀ ਹੋਵੇਗੀ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਉਪਾਅ ਪ੍ਰਸਤਾਵਿਤ ਕਰਨੇ ਪੈਣਗੇ। ਜੇਕਰ ਉਨ੍ਹਾਂ ਦੇ ਸੁਝਾਵਾਂ ਨੂੰ ਅਮਲੀ ਅਤੇ ਨਤੀਜਾ-ਮੁਖੀ ਮੰਨਿਆ ਜਾਂਦਾ ਹੈ, ਤਾਂ ਪ੍ਰਸ਼ਾਸਨ ਉਨ੍ਹਾਂ ਦੇ ਵਿਚਾਰਾਂ ਦਾ ਸਨਮਾਨ ਕਰਦਿਆਂ ਲਾਗੂ ਕਰੇਗਾ। ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ਿਲ੍ਹੇ ਦੇ ਜੰਗਲਾਤ ਰਕਬੇ ਨੂੰ ਵਧਾਉਣ ਲਈ ਆਗਾਮੀ ਮਾਨਸੂਨ ਸੀਜ਼ਨ ਵਿੱਚ 11 ਲੱਖ ਬੂਟੇ ਲਗਾਉਣ ਦਾ ਵੀ ਜ਼ਿਕਰ ਕੀਤਾ। ਇਹ ਬੂਟੇ ਵੱਖ-ਵੱਖ ਥਾਵਾਂ ਜਿਵੇਂ ਕਿ ਪੰਚਾਇਤੀ ਜ਼ਮੀਨਾਂ, ਪਿੰਡਾਂ ਦੇ ਛੱਪੜਾਂ ਦੇ ਆਲੇ-ਦੁਆਲੇ, ਸੜਕਾਂ ਦੇ ਕਿਨਾਰਿਆਂ, ਵਿਦਿਅਕ ਸੰਸਥਾਵਾਂ, ਸਿਹਤ ਸੰਭਾਲ ਕੇਂਦਰਾਂ ਅਤੇ ਹੋਰ ਵਿਭਾਗੀ ਖਾਲ੍ਹੀ ਪਈਆਂ ਜ਼ਮੀਨਾਂ ’ਤੇ ਲਗਾਏ ਜਾਣਗੇ। ਹਰਿਆ ਭਰਿਆ ਲੁਧਿਆਣਾ ਬਣਾਉਣ ਲਈ ਸਰਗਰਮ ਸਹਿਯੋਗ ਦੀ ਮੰਗ ਦੇ ਨਾਲ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਇੱਕ ਮੁੱਖ ਸਾਧਨ ਵਜੋਂ ਭਾਈਚਾਰਕ ਭਾਗੀਦਾਰੀ ‘ਤੇ ਜ਼ੋਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਬੂਟੇ ਲਗਾਉਣ ਅਤੇ ਸਾਂਭ-ਸੰਭਾਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੀ ਅਪੀਲ ਕਰਦਿਆਂ ਹਰੇਕ ਵਿਭਾਗ ਨੂੰ ਆਪਣੇ ਨਿਰਧਾਰਤ ਟੀਚਿਆਂ ਨੂੰ ਸਰਗਰਮੀ ਨਾਲ ਪੂਰਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ, ਇੱਕ ਕਮਿਊਨਿਟੀ ਅਭਿਆਸ ਵਜੋਂ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਮੰਦਿਰਾਂ ਅਤੇ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਨੂੰ ਬੂਟੇ ਵੰਡਣ ਦੀ ਯੋਜਨਾ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ‘ਵੇਕ ਅੱਪ ਲੁਧਿਆਣਾ’ ਦਾ ਮੁੱਖ ਟੀਚਾ ਹਰ ਨਾਗਰਿਕ, ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ, ਉਦਯੋਗ ਅਤੇ ਸਮਾਜਿਕ ਸੰਗਠਨਾਂ ਨੂੰ ਲੁਧਿਆਣਾ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ਾਮਲ ਕਰਨਾ ਹੈ।

Advertisement

Advertisement
Advertisement