ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲ ਦਾ ਮੁੱਦਾ ਭਖਣ ’ਤੇ ਪ੍ਰਸ਼ਾਸਨ ਹਰਕਤ ਵਿੱਚ ਆਇਆ

10:16 AM Apr 08, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 7 ਅਪਰੈਲ
ਸੁਨਾਮ ਤੋਂ ਸੰਗਰੂਰ ਰੋਡ ਉੱਪਰ ਬੀਤੇ ਦਿਨ ਸਰਹਿੰਦੀ ਚੋਆ ਦੇ ਬਣੇ ਪੁਲ ’ਤੇ ਵਾਪਰੇ ਹਾਦਸੇ ਤੋਂ ਬਾਅਦ ਸੁਨਾਮ ਊਧਮ ਸਿੰਘ ਵਾਲਾ ਤੋਂ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਮੌਜੂਦਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ’ਤੇ ਰੋਸ ਪ੍ਰਗਟਾਉਂਦਿਆਂ ਸਵਾਲ ਖੜ੍ਹੇ ਕੀਤੇ ਸਨ। ਕੱਲ੍ਹ ਪੁਲ ’ਤੇ ਪਹੁੰਚ ਕੇ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨੇ ਪ੍ਰਸ਼ਾਸਨ ਨੂੰ ਤਿੰਨ ਮੰਗਾਂ ਸ਼ਾਮ ਤੱਕ ਪੂਰਾ ਕਰਨ ਲਈ ਬੇਨਤੀ ਕੀਤੀ ਸੀ ਅਤੇ ਮੰਗਾਂ ਪੂਰੀਆਂ ਨਾ ਹੋਣ ’ਤੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਇਸ ’ਤੇ ਪ੍ਰਸ਼ਾਸਨ ਨੇ ਹਰਕਤ ਵਿੱਚ ਆਉਂਦਿਆਂ ਪੁਲ ’ਤੇ ਪਏ ਟੋਏ ’ਤੇ ਬੈਰੀਕੇਡ, ਪੁਲ ਦੀ ਢਹਿ ਗਈ ਰੇਲਿੰਗ ਦੀ ਰਿਪੇਅਰ ਤੇ ਹੋਰ ਮੁਰੰਮਤ ਕਾਰਜ ਸ਼ੁਰੂ ਕਰ ਦਿੱਤੇ ਹਨ। ਇਸ ’ਤੇ ਮੈਡਮ ਦਾਮਨ ਬਾਜਵਾ ਨੇ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ ਸੁਨਾਮ ਤੇ ਸਮੁੱਚੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਮੌਜੂਦਾ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਇੱਥੇ ਨਹੀਂ ਪਹੁੰਚਿਆ ਪਰ ਉਨ੍ਹਾਂ ਦੀ ਬੇਨਤੀ ’ਤੇ ਸਮੁੱਚੇ ਪ੍ਰਸ਼ਾਸਨ ਨੇ ਗੌਰ ਕੀਤੀ।

Advertisement

Advertisement
Advertisement