ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਨਹੀਂ ਕੀਤੇ ਪੁਖਤਾ ਪ੍ਰਬੰਧ

07:03 AM Jun 25, 2024 IST
ਪਟਿਆਲਾ ਦੀ ਵੱਡੀ ਨਦੀ ਵਿੱਚ ਉੱਗੀ ਜਲ ਬੂਟੀ।

ਪੱਤਰ ਪ੍ਰੇਰਕ
ਪਟਿਆਲਾ, 24 ਜੂਨ
ਹੜ੍ਹਾਂ ਕਾਰਨ ਪਿਛਲੇ ਸਾਲ ਹੋਈ ਤਬਾਹੀ ਤੋਂ ਪਟਿਆਲਾ ਪ੍ਰਸ਼ਾਸਨ ਨੇ ਅਜੇ ਤੱਕ ਕੋਈ ਸਬਕ ਨਹੀਂ ਸਿੱਖਿਆ। ਪਟਿਆਲਾ ਦੇ ਸ਼ਹਿਰੀ ਦੇ ਪੇਂਡੂ ਖੇਤਰ ਨੂੰ ਨੁਕਸਾਨ ਪਹੁੰਚਾਉਣ ਵਾਲੀ ਪਟਿਆਲਾ ਨਦੀ ਦੇ ਹਾਲਾਤ ਇਹ ਹਨ ਕਿ ਅਜੇ ਤੱਕ ਇਸ ਨਦੀ ਦੀ ਸਫ਼ਾਈ ਨਹੀਂ ਕੀਤੀ ਗਈ।
ਅਰਬਨ ਅਸਟੇਟ ਵਾਸੀ ਅਮਰਜੀਤ ਸਿੰਘ ਵੜੈਚ ਨੇ ਦੱਸਿਆ,‘ਪਿਛਲੇ ਸਾਲ ਸਾਡੇ ਘਰਾਂ ਵਿੱਚ ਪਾਣੀ ਨੇ ਤਬਾਹੀ ਮਚਾਈ ਸੀ, ਜੇਕਰ ਇਸ ਵਾਰ ਵੀ ਪ੍ਰਸ਼ਾਸਨ ਨੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਤਾਂ ਲੋਕਾਂ ਦੇ ਮਨਾਂ ਵਿੱਚ ਸਹਿਮ ਹੀ ਬਣਿਆ ਰਹੇਗਾ। ਪਟਿਆਲਾ ਸ਼ਹਿਰ ਦੇ ਲੋਕ ਪਹਿਲਾਂ ਵੀ ਇਹ ਮੰਗ ਕਰ ਚੁੱਕੇ ਹਨ ਕਿ ਪਟਿਆਲਾ ਨਦੀ ਨੂੰ ਸਹੀ ਤਰੀਕੇ ਨਾਲ ਸਾਫ਼ ਕੀਤਾ ਜਾਵੇ ਤਾਂ ਕਿ ਹੜ੍ਹਾਂ ਵਿਚ ਹੁੰਦੀ ਤਬਾਹੀ ਤੋਂ ਬਚਿਆ ਜਾ ਸਕੇ। ਇਸੇ ਤਰ੍ਹਾਂ ਡਾ. ਬਲਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਪਟਿਆਲਾ ਪ੍ਰਸ਼ਾਸਨ ਨੇ ਹੜ੍ਹਾਂ ਤੋਂ ਬਚਾਉਣ ਲਈ ਕੋਈ ਪੁਖ਼ਤਾ ਪ੍ਰਬੰਧ ਤਾਂ ਕੀ ਕਰਨਾ ਸੀ ਸਗੋਂ ਨਦੀ ਦੀ ਸਫ਼ਾਈ ਤੱਕ ਨਹੀਂ ਕੀਤੀ। ਇਸ ਬਾਰੇ ਗੱਲ ਕਰਨ ਲਈ ਡਰੇਨਜ਼ ਵਿਭਾਗ ਦੇ ਐਕਸੀਅਨ ਰਾਜਿੰਦਰ ਘਈ ਨੇ ਕਿਹਾ ਕਿ ਗਰਮੀ ਕਰਕੇ ਲੇਬਰ ਨੇ ਥੋੜ੍ਹਾ ਕੰਮ ਦੇਰੀ ਨਾਲ ਸ਼ੁਰੂ ਕੀਤਾ ਪਰ ਹੁਣ ਸਫਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਆਸ ਹੈ ਕਿ ਜੁਲਾਈ ਦੇ ਪਹਿਲੇ ਹਫਤੇ ਵਿਚ ਸਫਾਈ ਦਾ ਕੰਮ ਮੁਕੰਮਲ ਹੋ ਜਾਵੇਗਾ।

Advertisement

Advertisement