ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਰੇਨਾਂ ਦੀ ਸਫ਼ਾਈ ਕਰਨਾ ਭੁੱਲਿਆ ਪ੍ਰਸ਼ਾਸਨ

07:18 AM Jul 05, 2024 IST
ਪਿੰਡ ਗੁਰਨੇ ਕਲਾਂ ’ਚੋਂ ਲੰਘਦੀ ਡਰੇਨ ਦੀ ਸਫਾਈ ਨਾ ਹੋਣ ਕਾਰਨ ਉਗੀ ਬੂਟੀ।

ਪੱਤਰ ਪ੍ਰੇਰਕ
ਮਾਨਸਾ, 4 ਜੁਲਾਈ
ਪੰਜਾਬ ਸਰਕਾਰ ਨੇ ਮੌਨਸੂਨ ਦੀ ਆਮਦ ਤੋਂ ਬਾਅਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਗੇਤੇ ਪ੍ਰਬੰਧ ਕਰਨ ਦੇ ਚਾੜ੍ਹੇ ਹੁਕਮਾਂ ਤਹਿਤ ਜ਼ਿਲ੍ਹਾ ਅਧਿਕਾਰੀ ਵੱਖ-ਵੱਖ ਮਹਿਕਮਿਆਂ ਦੀਆਂ ਮੀਟਿੰਗਾਂ ਕਰਨ ਵਿਚ ਰੁੱਝੇ ਹੋਏ ਹਨ ਪਰ ਹਕੂਮਤ ਵਲੋਂ ਦੱਖਣੀ ਪੰਜਾਬ ਦੇ ਇਸ ਖੇਤਰ ਵਿਚੋਂ ਲੰਘਦੀਆਂ ਵੱਡੀਆਂ-ਛੋਟੀਆਂ ਡਰੇਨਾਂ ਦੀ ਸਫ਼ਾਈ ਕਰਨ ਲਈ ਜ਼ਿਲ੍ਹੇ ਦਾ ਡਰੇਨੇਜ ਵਿਭਾਗ ਕਿੱਧਰੇ ਹਰਕਤ ਵਿੱਚ ਨਹੀਂ ਆਇਆ ਹੈ। ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਅਕਸਰ ਹੀ ਮਾਨਸਾ ਜ਼ਿਲ੍ਹਾ ਹੜ੍ਹਾਂ ਦੀ ਲਪੇਟ ਵਿਚ ਆ ਜਾਂਦਾ ਹੈ। ਵੈਸੇ ਡਰੇਨੇਜ ਵਿਭਾਗ ਵਲੋਂ ਮਨਰੇਗਾ ਸਕੀਮ ਤਹਿਤ ਛੇਤੀ ਹੀ ਕੁਝ ਡਰੇਨਾਂ ਦੀ ਸਫ਼ਾਈ ਕਰਵਾਉਣ ਦੇ ਦਾਅਵੇ ਕੀਤੇ ਗਏ ਹਨ। ਵੇਰਵਿਆਂ ਅਨੁਸਾਰ ਮਾਨਸਾ ਜ਼ਿਲ੍ਹੇ ਵਿਚ ਜਦੋਂ ਵੀ ਵੱਡੀ ਪੱਧਰ ਉਤੇ ਮੀਂਹ ਦੇ ਪਾਣੀ ਨਾਲ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਹੈ, ਉਦੋਂ ਹੀ ਮੁੱਖ ਰੂਪ ਵਿਚ, ਸਰਹਿੰਦ ਚੋਅ ਸਮੇਤ ਇਥੋਂ ਦੀ ਗੁਜ਼ਰਦੀਆਂ ਹੋਰ ਡਰੇਨਾਂ ਦੀ ਸਮੇਂ-ਸਿਰ ਸਫ਼ਾਈ ਨਾ ਹੋਣ ਨੂੰ ਹੀ ਜ਼ਿਆਦਾ ਜ਼ਿੰਮੇਵਾਰ ਮੰਨਿਆ ਜਾਂਦਾ ਰਿਹਾ ਹੈ। ਇਸ ਵਾਰ ਵੀ ਸਰਕਾਰ ਨੇ ਡਰੇਨੇਜ ਵਿਭਾਗ ਨੂੰ ਲਿੰਕ ਡਰੇਨਾਂ ਦੀ ਸਫ਼ਾਈ ਕਰਵਾਉਣ ਦਾ ਕੰਮ ਠੰਢੇ ਬਸਤੇ ਵਿੱਚ ਪਾਇਆ ਹੋਇਆ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਇਸ ਜ਼ਿਲ੍ਹੇ ਵਿਚ ਸਰਹਿੰਦ ਚੋਅ ਤੋਂ ਇਲਾਵਾ ਹੋਰ ਪੈਂਦੇ ਪੁਲ ਹੋਡਲਾ ਕਲਾਂ, ਬੋੜਾਵਾਲ, ਹਸਨਪੁਰ, ਬਰ੍ਹੇ, ਅੱਕਾਂਵਾਲੀ ਆਦਿ ਮੂਲੋਂ ਹੀ ਛੋਟੇ ਅਤੇ ਨੀਵੇਂ ਹਨ, ਜੋ ਕਿਸੇ ਵੀ ਸਥਿਤੀ ਵਿਚ ਵੱਧ ਪਾਣੀ ਕੱਢਣ ਦੀ ਸਮਰੱਥਾ ਹੀ ਨਹੀਂ ਰੱਖਦੇ। ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਨੇ ਦੱਸਿਆ ਕਿ ਭੀਖੀ, ਧਲੇਵਾਂ, ਬੋੜਾਵਾਲ, ਗੁਰਨੇ ਕਲਾਂ, ਗੁਰਨੇ ਖੁਰਦ, ਹਸਨਪੁਰ ਤੱਕ ਡਰੇਨੇਜ ਵਿਭਾਗ ਨੇ ਕਦੇ ਵੀ ਡਰੇਨ ’ਚੋਂ ਗਾਰ ਕੱਢ ਕੇ ਪਟੜੀਆਂ ’ਤੇ ਨਹੀ ਲਗਾਈ ਜਿਸ ਕਾਰਨ ਪਟੜੀਆਂ ਅੱਧ ਤੋਂ ਵੱਧ ਖੁਰ ਚੁੱਕੀਆਂ ਹਨ ਤੇ ਡਰੇਨ ’ਚ ਮਿੱਟੀ ਤੇ ਬੂਟੀ ਨਾਲ ਭਰੀ ਪਈ ਹੈ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਗਈ ਅਤੇ ਸੜਕਾਂ ’ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਦੀ ਹਦਾਇਤ ਕੀਤੀ ਗਈ ਹੈ।

Advertisement

Advertisement