ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਵੱਲੋਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਜ਼ਿਲ੍ਹੇ ਦੇ 71 ਪਿੰਡਾਂ ਦੀ ਪਛਾਣ

08:36 AM Jul 07, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 71 ਪਿੰਡਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵੱਲੋਂ ਫਸਲ ਦੀ ਅਗੇਤੀ ਕਟਾਈ ਤੋਂ ਬਾਅਦ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਹੁਣ ਇਨਾਂ ਪਿੰਡਾਂ ਦੇ ਕਿਸਾਨਾਂ ਨੂੰ ਅਜਿਹਾ ਕਰਨ ਤੋਂ ਰੋਕਣ ਵਾਸਤੇ ਵਾਤਾਵਰਣ ਬਚਾੳੁ ਕਮੇਟੀਆਂ ਬਣਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਧਿਕਾਰੀ ਜਤਿੰਦਰ ਸਿੰਘ ਗਿੱਲ ਵੱਲੋਂ ਬਲਾਕ ਖੇਤੀਬਾੜੀ ਅਫਸਰ ਰਈਆ, ਤਰਸਿੱਕਾ, ਜੰਡਿਆਲਾ ਗੁਰੂ, ਵੇਰਕਾ, ਮਜੀਠਾ ਅਤੇ ਅਟਾਰੀ ਨਾਲ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਉਕਤ 71 ਪਿੰਡਾਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਵਾਤਾਵਰਣ ਬਚਾੳੁ ਕਮੇਟੀ ਬਣਾਉਣ ਦੇ ਨਿਰਦੇਸ਼ ਪ੍ਰਾਪਤ ਹੋਏ ਹਨ। ਇਸ ਕਮੇਟੀ ਵਿੱਚ ਪਿੰਡ ਦਾ ਸਰਪੰਚ, ਨੰਬਰਦਾਰ ਅਤੇ ਦੋ ਅਗਾਂਹਵਧੂ ਕਿਸਾਨ ਮੈਂਬਰ ਹੋਣਗੇ, ਜੋ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਦੱਸਿਆ ਕਿ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ, ਬਾਗਬਾਨੀ, ਭੂਮੀ ਰੱਖਿਆ, ਬਿਜਲੀ, ਸਹਿਕਾਰੀ ਸਭਾਵਾਂ, ਨਹਿਰੀ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਬਤੌਰ ਕਲਸਟਰ ਅਫ਼ਸਰ ਅਤੇ ਪਿੰਡ ਪੱਧਰੀ ਨੋਡਲ ਅਫਸਰ ਵਜੋਂ ਲਗਾਈਆਂ ਜਾ ਰਹੀਆਂ ਹਨ, ਜੋ ਕਿਸਾਨਾਂ ਨੂੰ ਅੱਗ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ ਅਤੇ ਅੱਗ ਲੱਗਣ ਦੀਆਂ ਘਟਾਨਾਵਾ ਨੂੰ ਰੋਕਣ ਲਈ ਕੰਮ ਕਰਨਗੇ।

Advertisement

Advertisement
Tags :
ਜ਼ਿਲ੍ਹੇਪਛਾਣਪਿੰਡਾਂਪ੍ਰਸ਼ਾਸਨਫ਼ਸਲੀਰਹਿੰਦ-ਖੂੰਹਦਲਾਉਣਵੱਲੋਂਵਾਲੇ
Advertisement