ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਭਾਵੀ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੇ ਕਮਰਕੱਸੀ

06:41 AM Jun 13, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਆਸ਼ਿਕਾ ਜੈਨ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 12 ਜੂਨ
ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣੇ ਤੋਂ ਕਮਰਕੱਸ ਲਈ ਹੈ। ਅੱਜ ਮੁਹਾਲੀ ਦੇ ਡੀਸੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਅਗਾਊਂ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਸਾਰੇ ਕੰਮ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਆਖਿਆ ਕਿ ਹੜ੍ਹ ਰੋਕੂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡੀਸੀ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ’ਚੋਂ ਲੰਘਦੇ ਚੋਅ, ਨਾਲੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ ’ਤੇ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲਤ ਵਿੱਚ ਸਾਫ਼ ਕੀਤੇ ਜਾਣ ਅਤੇ ਸੜਕਾਂ ਦੇ ਨਾਲ-ਨਾਲ ਬਣੀਆਂ ਡਰੇਨਾਂ ਦੀ ਸਫ਼ਾਈ ਕਰ ਕੇ ਉਨ੍ਹਾਂ ਉੱਤੇ ਢੱਕਣ ਰੱਖਣੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਸਮੂਹ ਐਸਡੀਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਬਹੁਮੰਜ਼ਿਲਾਂ ਰਿਹਾਇਸ਼ੀ ਸੁਸਾਇਟੀਆਂ ਦੀਆਂ ਵੈੱਲਫੇਅਰ ਐਸੋਸੀਏਸ਼ਨਾਂ ਜਾਂ ਹੋਰਨਾਂ ਧਿਰਾਂ ਨਾਲ ਤਾਲਮੇਲ ਕਰ ਕੇ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਇਮਾਰਤਾਂ ਦੀਆਂ ਬੇਸਮੈਂਟਾਂ ਵਿੱਚ ਪਾਣੀ ਦਾਖ਼ਲ ਨਾ ਹੋ ਸਕੇ।
ਰੂਪਨਗਰ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮੌਨਸੂਨ ਸੀਜਨ ਦੌਰਾਨ ਸੰਭਾਵੀ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨੇ ਜਿਨ੍ਹਾਂ ਇਲਾਕਿਆਂ ਵਿਚ ਜ਼ਿਆਦਾ ਮਾਰ ਕੀਤੀ ਸੀ, ਉਨ੍ਹਾਂ ਦਾ ਡਰੋਨਾਂ ਰਾਹੀਂ ਸਰਵੇਖਣ ਕਰਵਾ ਕੇ ਖ਼ਾਸ ਪ੍ਰਬੰਧ ਕੀਤੇ ਗਏ ਹਨ।

Advertisement

Advertisement