For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਪ੍ਰਾਜੈਕਟ ’ਚ ਤੇਜ਼ੀ ਲਿਆਉਣ ’ਤੇ ਜ਼ੋਰ

10:39 PM Jun 29, 2023 IST
ਪ੍ਰਸ਼ਾਸਨ ਵੱਲੋਂ ਵੱਡੀ ਤੇ ਛੋਟੀ ਨਦੀ ਦੇ ਪ੍ਰਾਜੈਕਟ ’ਚ ਤੇਜ਼ੀ ਲਿਆਉਣ ’ਤੇ ਜ਼ੋਰ
Advertisement

ਗੁਰਨਾਮ ਸਿੰਘ ਅਕੀਦਾ

Advertisement

ਪਟਿਆਲਾ, 23 ਜੂਨ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਮੁਲਾਂਕਣ ਕਰਨ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ। ਨਦੀ ਦੇ ਬੰਦ ਹੋਏ ਕੰਮ ਸਬੰਧੀ ਅੱਜ ਪੰਜਾਬੀ ਟ੍ਰਿਬਿਊਨ ਵਿਚ ਰਿਪੋਰਟ ਪ੍ਰਕਾਸ਼ਿਤ ਹੋਣ ਮਗਰੋਂ ਪ੍ਰਸ਼ਾਸਨ ਸਰਗਰਮ ਹੋਇਆ ਹੈ। ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਅਹਿਮ ਪ੍ਰਾਜੈਕਟ ਹੈ, ਜਿਸ ਲਈ ਇਸ ਵਿੱਚ ਕਿਸੇ ਕਿਸਮ ਦੀ ਕੋਈ ਢਿੱਲ ਨਾ ਵਰਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਦੀਆਂ ਸ਼ਹਿਰ ਦੀਆਂ ਮੁੱਖ ਨਿਕਾਸੀ ਨਦੀਆਂ ਹਨ ਅਤੇ ਮਾਨਸੂਨ ਦੇ ਸੀਜ਼ਨ ਦੌਰਾਨ ਇਨ੍ਹਾਂ ‘ਚ ਰੁਕਾਵਟਾਂ ਪੈਦਾ ਹੋਣ ਕਰ ਕੇ ਹੜ੍ਹਾਂ ਦਾ ਵੀ ਖ਼ਤਰਾ ਬਣ ਜਾਂਦਾ ਹੈ ਪਰ 164 ਕਰੋੜ ਰੁਪਏ ਦੀ ਲਾਗਤ ਨਾਲ ਇਨ੍ਹਾਂ ਦੇ ਚੈਨੇਲਾਈਜੇਸ਼ਨ, ਕੰਕਰੀਟ ਲਾਈਨਿੰਗ, ਸੁੰਦਰੀਕਰਨ ਤੇ ਨਵੀਨੀਕਰਨ ਦੇ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲ ਨਿਕਾਸ ਠੀਕ ਹੋਵੇਗਾ। ਬੈਠਕ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਮੰਡਲ ਜੰਗਲੀ ਜੀਵ ਸੁਰੱਖਿਆ ਅਫ਼ਸਰ ਨੀਰਜ ਗੁਪਤਾ, ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਆਦਿ ਮੌਜੂਦ ਸਨ।

Advertisement
Tags :
Advertisement
Advertisement
×