ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪੇਡ ਨਿਊਜ਼’ ਖ਼ਿਲਾਫ਼ ਪ੍ਰਸ਼ਾਸਨ ਸਖ਼ਤ

08:52 AM May 23, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਮਈ
ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕਿਹਾ ਕਿ ਮੀਡੀਆ ਵਿੱਚ ਕੁਝ ਚੋਣਵੇਂ ਉਮੀਦਵਾਰਾਂ ਨੂੰ ਗਿਣੀ-ਮਿੱਥੀ ਥਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਚੋਣ ਮੁਹਿੰਮ ਵਿਸ਼ੇਸ਼ ਤੌਰ ’ਤੇ ਵੋਟਰਾਂ ਉੱਤੇ ਪ੍ਰਭਾਵ ਪਾਉਣ ਲਈ ਉਭਾਰੀ ਜਾਵੇਗੀ ਤਾਂ ਉਸ ਨੂੰ ‘ਪੇਡ ਨਿਊਜ਼’ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਵੇਂ ਉਮੀਦਵਾਰਾਂ ਦੀ ਅਖ਼ਬਾਰਾਂ ਵਿੱਚ ਖ਼ਬਰ ਦੇ ਰੂਪ ਵਿੱਚ ਕੀਤੀ ਉਸਤਤ ‘ਪੇਡ ਨਿਊਜ਼’ ਦੀ ਸ਼੍ਰੇਣੀ ਵਿੱਚ ਆਉਂਦੀ ਹੈ, ਜਿਸ ਦੀ ਪ੍ਰੈੱਸ ਕੌਂਸਲ ਆਫ਼ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਭਾਰਤ ਦੇ ਮੁੱਖ ਚੋਣ ਕਮਿਸ਼ਨ ਨੇ ਇਸ ਦਾ ਖ਼ਰਚਾ ਸਬੰਧਤ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਦਾ ਉਸ ਅਖ਼ਬਾਰ ਦੇ ਇਸ਼ਤਿਹਾਰ ਦੇ (ਡੀਏਵੀਪੀ) ਰੇਟ ਅਨੁਸਾਰ ਖ਼ਰਚਾ ਉਮੀਦਵਾਰ ਦੇ ਖਾਤੇ ਵਿੱਚ ਜੋੜਿਆ ਜਾਵੇਗਾ। ਉਨ੍ਹਾਂ ਸਮੂਹ ਮੀਡੀਆ ਤੋਂ ਸਹਿਯੋਗ ਦੀ ਮੰਗ ਕੀਤੀ।

Advertisement

Advertisement