ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ

10:28 AM Oct 13, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਅਕਤੂਬਰ
ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨੇ ਝੋਨੇ ਦੀ ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਝੋਨੇ ਦੀ ਰਹਿੰਦ-ਖੂਹੰਦ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ਵਿੱਚ ਸਰਗਰਮ ਕਲੱਸਟਰ ਅਫ਼ਸਰਾਂ ਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਦੇ ਰਹਿਣ ਲਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

Advertisement

Advertisement