ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਨੇ ਇੱਕ ਦਿਨ ’ਚ ਡੇਢ ਲੱਖ ਬੂਟੇ ਲਾਏ

08:31 AM Jul 24, 2024 IST
ਬੂਟੇ ਲਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਹੋਰ।

ਪੱਤਰ ਪ੍ਰੇਰਕ
ਲਾਲੜੂ, 23 ਜੁਲਾਈ
ਪ੍ਰਸ਼ਾਸਨ ਨੇ ਅੱਜ ਡੇਢ ਲੱਖ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਬੂਟਾ ਲਾ ਕੇ ਕੀਤੀ। ਇਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਨਾਲ ਲੈ ਕੇ ਕਰੀਬ 10 ਹਜ਼ਾਰ ਬੂਟੇ ਲਗਾਏ ਗਏ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਦੀ ਸੰਭਾਲ ਵੱਲ ਉਚੇਚਾ ਧਿਆਨ ਦੇ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵਿਆਪਕ ਪੱਧਰ ’ਤੇ ਮਿਸ਼ਨ ਹਰਿਆਵਲ ਦਾ ਸੁਨੇਹਾ ਦੇਣ ਲਈ ਇੱਕ ਦਿਨ ਵਿੱਚ ਡੇਢ ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੌਲਾਂ ਕਲਾਂ ਵਿੱਚ 10,000 ਬੂਟੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ‘ਤੇ ਸਬ-ਡਿਵੀਜ਼ਨ ਪੱਧਰੀ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ।
ਇਸ ਮੌਕੇ ਸੀਆਰਪੀਐੱਫ ਦੀ ਪੰਜਵੀਂ ਸਿਗਨਲ ਬਟਾਲੀਅਨ ਤੇ ਵੱਖੋ-ਵੱਖ ਐਨਜੀਓਜ਼ ਅਤੇ ਪਿੰਡ ਵਾਸੀਆਂ ਨੇ ਸਹਿਯੋਗ ਦਿੱਤਾ।

Advertisement

Advertisement
Advertisement