ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਨ ਨੇ ਈਸੜੂ ’ਚ 86 ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਇਆ

07:58 PM Jun 29, 2023 IST

ਦੇਵਿੰਦਰ ਸਿੰਘ ਜੱਗੀ

Advertisement

ਪਾਇਲ, 27 ਜੂਨ

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਈਸੜੂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰੀਬ 86 ਏਕੜ ਜ਼ਮੀਨ ਕਾਬਜ਼ਕਾਰਾਂ ਕੋਲੋਂ ਛੁਡਵਾਈ ਹੈ। ਇਸ ਮੌਕੇ ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ ਲੁਧਿਆਣਾ ਮੈਡਮ ਅਪਰਨਾ, ਡੀਡੀਪੀਓ ਲੁਧਿਆਣਾ ਨਵਦੀਪ ਕੌਰ, ਤਹਿਸੀਲਦਾਰ ਨਵਦੀਪ ਭੋਗਲ, ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਚੀਮਾ ਤੇ ਪੁਲੀਸ ਦੇ ਉੱਚ ਅਧਿਕਾਰੀ ਹਾਜ਼ਰ ਸਨ।

Advertisement

ਪੰਚਾਇਤ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਵਿੰਦਰ ਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਪਿੰਡ ਈਸੜੂ ਵਿੱਚ 86 ਏਕੜ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ ਤੇ 14 ਏਕੜ ਪੰਚਾਇਤੀ ਜ਼ਮੀਨ ਪਹਿਲਾਂ ਹੀ ਕਬਜ਼ਾਧਾਰੀਆਂ ਨੇ ਰਜ਼ਾਮੰਦੀ ਨਾਲ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੇ ਅੰਦਰ ਲਗਪਗ ਗਿਆਰਾਂ ਹਜ਼ਾਰ ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ੇ ਛੁਡਵਾਏ ਗਏ ਹਨ। ਡੀਡੀਪੀਓ ਲੁਧਿਆਣਾ ਨਵਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਚਾਇਤੀ ਜ਼ਮੀਨਾਂ ਖ਼ੁਦ ਹੀ ਛੱਡ ਦੇਣ ਨਹੀਂ ਤਾਂ ਵਿਭਾਗ ਨੂੰ ਮਜਬੂਰਨ ਕਾਰਵਾਈ ਕਰਨੀ ਪਵੇਗੀ।

ਇਸ ਬਾਰੇ ਸਾਬਕਾ ਸਰਪੰਚ ਜਥੇਦਾਰ ਅਮਰੀਕ ਸਿੰਘ ਈਸੜੂ ਨੇ ਕਿਹਾ ਕਿ ਇਸ ਜ਼ਮੀਨ ‘ਤੇ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਕਾਬਜ਼ ਸਨ, ਪਰ ਪੰਜਾਬ ਸਰਕਾਰ ਹੁਣ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨਾਂ ਨੇ ਅੱਜ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਤੇ ਮੌਜੂਦਾ ਸਰਪੰਚ ਗੁਰਬਿੰਦਰ ਸਿੰਘ ਵਿੱਚਕਾਰ ਤਕਰਾਰਬਾਜ਼ੀ ਵੀ ਹੋਈ।

ਸਰਕਾਰੀ ਜ਼ਮੀਨ ‘ਤੇ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ: ਲਾਲਜੀਤ ਭੁੱਲਰ

ਸੂਬੇ ਦੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਅੱਜ ਪਿੰਡ ਈਸੜੂ ਦੀ ਕਰੀਬ 86 ਏਕੜ ਜ਼ਮੀਨ ਤੋਂ ਕਬਜ਼ਾ ਹਟਾਇਆ ਗਿਆ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਲਗਪਗ 40 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਇਸ ਸਬੰਧੀ ਪਿਛਲੇ ਸਾਲ 30 ਮਈ ਨੂੰ ਡੀਡੀਪੀਓ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ, ਜਿਸ ਦਾ ਫ਼ੈਸਲਾ ਪੰਚਾਇਤ ਦੇ ਹੱਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਕਬਜ਼ੇ ਹੇਠਲੀ ਸਰਕਾਰੀ ਜ਼ਮੀਨ ਸਵੈ-ਇੱਛਾ ਨਾਲ ਖਾਲੀ ਕਰ ਦੇਣ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੇ ਏਡੀਸੀਡੀ ਸੰਦੀਪ ਕੁਮਾਰ ਵੀ ਹਾਜ਼ਰ ਸਨ।

Advertisement
Tags :
ਈਸੜੂਕਬਜ਼ਾਛੁਡਵਾਇਆਜ਼ਮੀਨਪ੍ਰਸ਼ਾਸਨ
Advertisement