ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਸ਼ਾਸਨ ਨੇ ਭਗਤਾ ਭਾਈ ਦੇ ਬਾਜ਼ਾਰਾਂ ਵਿੱਚੋਂ ਨਾਜਾਇਜ਼ ਕਬਜ਼ੇ ਹਟਾਏ

09:43 AM Jul 11, 2024 IST
ਭਗਤਾ ਭਾਈ ਵਿਚੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਦੀ ਝਲਕ।

ਪੱਤਰ ਪ੍ਰੇਰਕ
ਭਗਤਾ ਭਾਈ, 10 ਜੁਲਾਈ
ਸਥਾਨਕ ਸ਼ਹਿਰ ਦੇ ਬਾਜ਼ਾਰ ਵਿੱਚ ਦੁਕਾਨਾਂ ਅੱਗੇ ਸੜਕ ਦੀ ਥਾਂ ਵਿਚ ਹੋਏ ਨਾਜਾਇਜ਼ ਕਬਜ਼ਿਆਂ ਪ੍ਰਤੀ ਸਖ਼ਤ ਰੁਖ਼ ਅਪਣਾਉਂਦੇ ਹੋਏ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਭਗਤਾ ਭਾਈ ਵੱਲੋਂ ਪੁਲੀਸ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਾਏ ਗਏ। ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਨਜਾਇਜ਼ ਕਬਜ਼ਿਆਂ ਦੀ ਭਰਮਾਰ ਹੋਣ ਕਾਰਨ ਬਾਜ਼ਾਰ ਦੀ ਹਾਲਤ ਬੇਹੱਦ ਮਾੜੀ ਬਣੀ ਹੋਈ ਸੀ। ਬਾਜ਼ਾਰ ਵਿੱਚ ਵਾਰ-ਵਾਰ ਜਾਮ ਲੱਗਣ ਕਾਰਨ ਬਾਜਾਖਾਨਾ-ਬਰਨਾਲਾ ਸੜਕ ਉੱਪਰ ਦੀ ਲੰਘਣ ਵਾਲੇ ਲੋਕਾਂ ਨੂੰ ਭਾਰੀ ਮੁਸਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਮੁਹਿੰਮ ਦੌਰਾਨ ਕਾਰਜ ਸਾਧਕ ਅਫਸਰ ਭਗਤਾ ਭਾਈ ਤਰੁਣ ਕੁਮਾਰ, ਐੱਸ.ਐੱਚ.ਓ. ਜਗਰੂਪ ਸਿੰਘ ਸਮੇਤ ਨਗਰ ਪੰਚਾਇਤ ਤੇ ਪੁਲੀਸ ਕਰਮਚਾਰੀ ਹਾਜ਼ਰ ਸਨ। ਕਾਰਜ ਸਾਧਕ ਅਫਸਰ ਤਰੁਣ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦੀ ਸਮੱਸਿਆ ਕਾਫ਼ੀ ਗੰਭੀਰ ਬਣੀ ਹੋਈ ਸੀ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਕਬਜ਼ੇ ਹਟਾਉਣ ਸਬੰਧੀ ਮੁਨਿਆਦੀ ਵੀ ਕਰਵਾਈ ਗਈ ਸੀ ਪਰ ਉਨ੍ਹਾਂ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਜਿਸ ਕਾਰਨ ਪ੍ਰਸ਼ਾਸਨ ਨੂੰ ਸਖ਼ਤ ਰੁਖ਼ ਅਪਣਾਉਣਾ ਹੋਣਾ ਪਿਆ।

Advertisement

Advertisement