ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਤੇ ਬਿਆਸ ਦੇ ਕੰਢੇ ਮਜ਼ਬੂਤ ਕਰਨ ਲੱਗਿਆ ਪ੍ਰਸ਼ਾਸਨ

09:08 AM Jun 09, 2024 IST
ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਡੀਸੀ ਅਮਿਤ ਪੰਚਾਲ।

ਪਾਲ ਸਿੰਘ ਨੌਲੀ
ਜਲੰਧਰ, 8 ਜੂਨ
ਸਤਲੁਜ ਤੇ ਬਿਆਸ ਦਰਿਆਵਾਂ ’ਚੋਂ ਮਿੱਟੀ ਕੱਢਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਤਾਂ ਜੋ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਦਰਿਆਵਾਂ ਵਿੱਚ ਪਾਣੀ ਦੀ ਨਿਕਾਸੀ ਦਾ ਲਾਂਘਾ ਬਣ ਸਕੇ ਅਤੇ ਦੋਵਾਂ ਦਰਿਆਵਾਂ ਦੇ ਕਿਨਾਰਿਆਂ ਨੂੰ ਪੱਥਰ ਲਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿੱਚ ਕਿਸਾਨਾਂ ਦੀਆਂ ਫਸਲਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਕਾਲੀ ਵੇਈਂ ਤੇ ਬਿਆਸ ਦਰਿਆ ਦੇ ਸੰਵੇਦਨਸ਼ੀਲ ਕਿਨਾਰਿਆਂ ਦਾ ਜਾਇਜ਼ਾ ਲਿਆ। ਪਿਛਲੇ ਸਾਲ ਬਿਆਸ ਦਰਿਆ ਵਿੱਚ ਆਏ ਹੜ੍ਹ ਕਾਰਨ ਧੁੱਸੀ ਬੰਨ੍ਹ ਦੇ ਅੰਦਰਲੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਸਨ ਤੇ ਹੜ੍ਹ ਦਾ ਪਾਣੀ ਲੰਮਾਂ ਸਮਾਂ ਖੇਤਾਂ ਵਿੱਚ ਖੜ੍ਹੇ ਰਹਿਣ ਕਾਰਨ ਕਿਸਾਨਾਂ ਦੀ ਕਣਕ ਵੀ ਨਹੀਂ ਸੀ ਬੀਜ ਹੋਈ। ਕਿਸਾਨਾਂ ਦੀਆਂ ਫਸਲਾਂ ਮੁੜ ਨਾ ਤਬਾਹ ਹੋਣ ਇਸ ਲਈ ਕਾਲੀ ਵੇਈਂ ਦੇ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਅਤੇ ਕਮਜ਼ੋਰ ਥਾਵਾਂ ’ਤੇ ਪੱਥਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ 30 ਜੂਨ ਤੱਕ ਕੰਮ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਅਤੇ ਅੰਮ੍ਰਿਤਪੁਰ ਵਿੱਚ ਪਹੁੰਚੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਥੇ ਵਸਦੇ ਕਿਸਾਨਾਂ ਨੂੰ ਵੀ ਡਿਪਟੀ ਕਮਿਸ਼ਨਰ ਨਾਲ ਮਿਲਾਇਆ ਤਾਂ ਜੋ ਕਿਸਾਨਾਂ ਦਾ ਪ੍ਰਸ਼ਾਸਨ ਨਾਲ ਸਿੱਧਾ ਰਾਬਤਾ ਬਣਿਆ ਰਹੇ। ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਮਿਤ ਪੰਚਾਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

Advertisement

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ): ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਦੇ ਕਮਰਾ ਨੰਬਰ 129 ਵਿੱਚ ਜ਼ਿਲ੍ਹਾ ਫਲੱਡ ਕੰਟਰੋਨ ਰੂਮ ਸਥਾਪਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਫਲੱਡ ਕੰਟਰੋਲ ਰੂਮ ਦਾ ਫੋਨ ਨੰਬਰ 0183-2229125 ਹੈ ਅਤੇ ਇਹ ਕੰਟਰੋਲ ਰੂਮ 15 ਜੂਨ ਤੋਂ ਆਪਣਾ ਕੰਮ ਸ਼ੁਰੂ ਕਰੇਗਾ।

Advertisement
Advertisement
Advertisement